ਕਿਹਾ- ਕਾਂਗਰਸ ਦੀ ਹਾਰ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਰਾਹੁਲ ਗਾਂਧੀ ਵਲੋਂ ਲੋਕ ਸਭਾ ਚੋਣਾਂ ਦੀ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਪਾਰਟੀ ਦੇ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਪਾਰਟੀ ਆਗੂਆਂ ਵਲੋਂ ਅਸਤੀਫ਼ਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਸ੍ਰੀ ਫਤਿਹਗੜ੍ਹ ਸਾਹਿਬ ਤੋਂ ਵਿਧਾਇਕ ਅਤੇ ਕੁੱਲ ਹਿੰਦ ਕਾਂਗਰਸ ਦੇ ਸਕੱਤਰ ਕੁਲਜੀਤ ਸਿੰਘ ਨਾਗਰਾ ਨੇ ਪਾਰਟੀ ਦੇ ਸਕੱਤਰ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਨਾਗਰਾ ਨੇ ਆਪਣਾ ਅਸਤੀਫਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਭੇਜਦਿਆਂ ਲਿਖਿਆ ਹੈ ਕਿ ਲੋਕ ਸਭਾ ਚੋਣਾਂ ਵਿਚ ਕਾਂਗਰਸ ਦੀ ਹੋਈ ਹਾਰ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਨਾਗਰਾ ਨੇ ਕਿਹਾ ਕਿ ਜੇਕਰ ਸਾਡੇ ਪ੍ਰਧਾਨ ਰਾਹੁਲ ਗਾਂਧੀ ਨੇ ਹੀ ਅਸਤੀਫਾ ਦੇ ਦਿੱਤਾ ਤਾਂ ਅਸੀਂ ਵੀ ਆਪਣੇ ਅਹੁਦੇ ‘ਤੇ ਨਹੀਂ ਰਹਿ ਸਕਦੇ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …