ਓਪੀ ਸੋਨੀ ਨੇ ਮੰਨਿਆ – ਕੈਪਟਨ ਸਰਕਾਰ ਸੂਬੇ ‘ਚੋਂ ਨਸ਼ਾ ਖਤਮ ਨਹੀਂ ਕਰ ਸਕੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਪਹਿਲਾਂ ਵਾਂਗ ਹੀ ਬਰਕਰਾਰ ਹੈ ਅਤੇ ਹਰ ਰੋਜ਼ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨ। ਇਸ ਸਬੰਧੀ ਕੈਬਨਿਟ ਮੰਤਰੀ ਓਪੀ ਸੋਨੀ ਨੇ ਮੰਨਿਆ ਕਿ ਉਨ੍ਹਾਂ ਦੀ ਕੈਪਟਨ ਸਰਕਾਰ ਸੂਬੇ ਵਿੱਚੋਂ ਨਸ਼ਾ ਖ਼ਤਮ ਨਹੀਂ ਕਰ ਸਕੀ। ਜਲੰਧਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਸੋਨੀ ਨੇ ਕਿਹਾ ਕਿ ਹਾਲੇ ਵੀ ਨਸ਼ੇ ਦੀ ਸਮੱਸਿਆ ਬਰਕਰਾਰ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 15 ਤੋਂ 20 ਫੀਸਦੀ ਨਸ਼ਾ ਵਿਕ ਰਿਹਾ ਹੈ। ਸਰਕਾਰ ਨੂੰ ਉਚਿਤ ਕਦਮ ਚੁੱਕਣ ਅਤੇ ਇਸ ਪਾਸੇ ਹਾਲੇ ਬਹੁਤ ਕੁਝ ਕਰਨ ਦੀ ਲੋੜ ਹੈ। ਧਿਆਨ ਰਹੇ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਨੇ ਸਹੁੰ ਚੁੱਕੀ ਸੀ ਕਿ ਜੇਕਰ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੀ ਤਾਂ ਉਹ ਚਾਰ ਹਫਤਿਆਂ ਵਿਚ ਨਸ਼ਾ ਖਤਮ ਕਰ ਦੇਣਗੇ। ਪਰ ਅਜਿਹਾ ਨਹੀਂ ਹੋ ਸਕਿਆ ਅਤੇ ਰੋਜ਼ਾਨਾ ਪੰਜਾਬ ਦੇ ਨੌਜਵਾਨ ਨਸ਼ਿਆਂ ਕਾਰਨ ਮੌਤ ਦੇ ਮੂੰਹ ਵਿਚ ਜਾ ਰਹੇ ਹਨ।
Check Also
ਅਮਰੀਕਾ ਤੋਂ ਡਿਪੋਰਟ ਕੀਤੇ ਗਏ ਹੋਰ 119 ਭਾਰਤੀ ਭਲਕੇ ਪਹੁੰਚਣਗੇ ਅੰਮਿ੍ਤਸਰ
ਡਿਪੋਰਟ ਕੀਤੇ ਗਏ ਭਾਰਤੀਆਂ ’ਚ 67 ਪੰਜਾਬੀ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਅਮਰੀਕਾ ਦੇ ਨਵੇਂ ਬਣੇ …