ਭਾਰਤ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਵੀਜ਼ੇ ਤੋਂ ਬਿਨਾ ਨਨਕਾਣਾ ਸਾਹਿਬ ਆਉਣ ਦੀ ਆਗਿਆ ਮਿਲੇ : ਤਾਰਾ ਸਿੰਘ
ਲਾਹੌਰ/ਬਿਊਰੋ ਨਿਊਜ਼
ਪਾਕਿਸਤਾਨ 2 ਨਵੰਬਰ ਨੂੰ ਕਰਤਾਰਪੁਰ ਕੋਰੀਡੋਰ ਖੋਲ੍ਹੇਗਾ ਅਤੇ ਭਾਰਤ ਵੱਲੋਂ ਸ਼ਰਧਾਲੂਆਂ ਦਾ ਪਹਿਲਾ ਜਥਾ 9 ਨਵੰਬਰ ਨੂੰ ਕੋਰੀਡੋਰ ਰਾਹੀਂ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕੇਗਾ। ਇਹ ਜਾਣਕਾਰੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਾਰਾ ਸਿੰਘ ਨੇ ਪਾਕਿ ਮੀਡੀਆ ਨੂੰ ਦਿੱਤੀ। ਤਾਰਾ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪਾਕਿਸਤਾਨ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਉਹ ਭਾਰਤ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਵੀਜ਼ਾ ਦੇ ਬਿਨਾ ਨਨਕਾਣਾ ਸਾਹਿਬ ਗੁਰਦੁਆਰਾ ਜਾਣ ਲਈ ਆਗਿਆ ਦੇਣ। ਤਾਰਾ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ ਅਤੇ 1 ਲੱਖ ਤੋਂ ਵੱਧ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਹਰ ਸਾਲ ਕਰੀਬ 25 ਤੋਂ 30 ਹਜ਼ਾਰ ਸਿੱਖ ਸ਼ਰਧਾਲੂ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਦੇਸ਼ ਅਤੇ ਵਿਦੇਸ਼ਾਂ ਤੋਂ ਆਉਂਦੇ ਹਨ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …