-10.7 C
Toronto
Tuesday, February 24, 2026
spot_img
Homeਪੰਜਾਬਕੈਪਟਨ ਅਮਰਿੰਦਰ ਨੇ ਦਿੱਤਾ ਸੱਦਾ

ਕੈਪਟਨ ਅਮਰਿੰਦਰ ਨੇ ਦਿੱਤਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ‘ਚ ਹਰ ਘਰ ਵਿਚ ਲਗਾਓ ਪੌਦੇ
ਜਲੰਧਰ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਹਰ ਘਰ ‘ਚ ਇਕ-ਇਕ ਪੌਦਾ ਜ਼ਰੂਰ ਲਗਾਓ। ਇਹ ਸੱਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਧਿਆਨ ਵਿਚ ਰੱਖਦੇ ਹੋਏ ਦਿੱਤਾ ਹੈ। ਕੈਪਟਨ ਨੇ ਕਿਹਾ ਕਿ ਇਸ ਤਰ੍ਹਾਂ ਕਰਨ ਨਾਲ ਸੂਬੇ ਦੇ ਵਾਤਾਵਰਨ ਨੂੰ ਸੁਧਾਰਨ ਵਿਚ ਕਾਫੀ ਮੱਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਕਾਸ ਪੁਰਬ ਨੂੰ ਦੇਖਦੇ ਹੋਏ ਤਿਆਰੀਆਂ ਵਿਚ ਲੱਗੀ ਹੋਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਹਰ ਪੰਚਾਇਤ ਨੂੰ ਨਿਰਦੇਸ਼ ਦਿੱਤੇ ਹਨ ਕਿ ਹਰ ਪਿੰਡ ਵਿਚ 550-550 ਪੌਦੇ ਲਗਾਏ ਜਾਣ।
ਉਧਰ ਦੂਜੇ ਪਾਸੇ ਕੈਪਟਨ ਸਰਕਾਰ ਨੇ ਪੰਜਾਬ ਵਿਚ ਵੱਖ-ਵੱਖ ਵਿਭਾਗਾਂ ਵਿਚ 29 ਹਜ਼ਾਰ ਅਸਾਮੀਆਂ ਭਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਸਬੰਧੀ ਕੈਪਟਨ ਨੇ 10 ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਵੀ ਮੰਗ ਲਈ ਹੈ।

RELATED ARTICLES
POPULAR POSTS