ਮਹਿਲਾਵਾਂ ਵਿਰੁੱਧ ਭੱਦੀ ਸ਼ਬਦਾਵਲੀ ਵਾਲਾ ਗੀਤ ਗਾ ਕੇ ਫਸੇ ਹਨੀ ਸਿੰਘ
ਮੁਹਾਲੀ/ਬਿਊਰੋ ਨਿਊਜ਼
ਰੈਪ ਗਾਇਕ ਹਨੀ ਸਿੰਘ ਵਲੋਂ ਮਹਿਲਾਵਾਂ ਵਿਰੁੱਧ ਭੱਦੀ ਸ਼ਬਦਾਵਲੀ ਵਾਲੇ ਗਾਏ ਗੀਤ ‘ਮੱਖਣਾ‘ ਦੇ ਮਾਮਲੇ ਵਿਚ ਮੁਹਾਲੀ ਦੇ ਥਾਣਾ ਮਟੌਰ ‘ਚ ਹਨੀ ਸਿੰਘ ਅਤੇ ਗੀਤਕਾਰ ਭੂਸ਼ਣ ਕੁਮਾਰ ਵਿਰੁੱਧ ਮਾਮਲਾ ਦਰਜ ਕੀਤਾ ਗਿਆ। ਇਹ ਮਾਮਲਾ ਕਿਸੇ ਨੂੰ ਬਦਨਾਮ ਕਰਨ ਦੀਆਂ ਧਾਰਾਵਾਂ 294, 509 ਅਤੇ ਆਈ. ਟੀ. ਐਕਟ ਦੇ ਤਹਿਤ ਦਰਜ ਕੀਤਾ ਗਿਆ। ਐਸ.ਐਸ.ਪੀ. ਮੁਹਾਲੀ ਹਰਚਰਨ ਸਿੰਘ ਭੁੱਲਰ ਨੇ ਇਸਦੀ ਪੁਸ਼ਟੀ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਸਖ਼ਤ ਨੋਟਿਸ ਲੈਂਦਿਆਂ ਡੀ. ਜੀ. ਪੀ. ਪੰਜਾਬ ਨੂੰ ਨੋਟਿਸ ਜਾਰੀ ਕਰਕੇ ਗਾਣਾ ਗਾਉਣ ਵਾਲੇ ਅਤੇ ਸਬੰਧਿਤ ਕੰਪਨੀ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਸੀ।
Check Also
ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਲਈ ਡਰੈਸ ਕੋਡ ਲਾਗੂ
20 ਜੁਲਾਈ ਤੋਂ ਸ਼ੁਰੂ ਹੋਵੇਗਾ ਡਰੈਸ ਕੋਡ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸ਼ਹਿਰ …