19 ਸੂਬਿਆਂ ਅਤੇ ਕੇਂਦਰ ਸਾਸ਼ਿਤ ਪ੍ਰਦੇਸ਼ਾਂ ਦੇ 110 ਸਥਾਨਾਂ ‘ਤੇ ਛਾਪੇ
ਨਵੀਂ ਦਿੱਲੀ/ਬਿਊਰੋ ਨਿਊਜ਼
ਸੀਬੀਆਈ ਨੇ ਅੱਜ ਭ੍ਰਿਸ਼ਟਾਚਾਰ, ਧੋਖਾਧੜੀ ਅਤੇ ਹਥਿਆਰ ਤਸਕਰੀ ਦੇ ਮਾਮਲਿਆਂ ਵਿਚ ਛਾਪੇਮਾਰੀ ਕੀਤੀ। ਸੀਬੀਆਈ ਨੇ 19 ਸੂਬਿਆਂ ਅਤੇ ਕੇਂਦਰੀ ਸਾਸ਼ਿਤ ਪ੍ਰਦੇਸ਼ਾਂ ਦੇ 110 ਸਥਾਨਾਂ ‘ਤੇ ਛਾਪੇ ਮਾਰੇ। ਇਨ੍ਹਾਂ ਮਾਮਲਿਆਂ ਵਿਚ ਸੀਬੀਆਈ ਨੇ 30 ਵੱਖ–ਵੱਖ ਕੇਸ ਦਰਜ ਕੀਤੇ ਹਨ। ਧਿਆਨ ਰਹੇ ਕਿ ਇਕ ਹਫਤਾ ਪਹਿਲਾਂ ਵੀ ਸੀਬੀਆਈ ਨੇ ਬੈਂਕਾਂ ਨਾਲ ਧੋਖਾਧੜੀ ਕਰਨ ਵਾਲਿਆਂ ਖਿਲਾਫ ਸਰਚ ਅਪਰੇਸ਼ਨ ਚਲਾਇਆ ਸੀ ਅਤੇ 14 ਕੇਸ ਦਰਜ ਕੀਤੇ ਸਨ।
ਵਿੱਤ ਮੰਤਰੀ ਸੀਤਾਰਮਨ ਨੇ ਵੀ ਲੋਕ ਸਭਾ ਵਿਚ ਦੱÎਸਿਆ ਕਿ ਵਿੱਤੀ ਸਾਲ 2018-19 ਦੌਰਾਨ ਪਬਲਿਕ ਸੈਕਟਰ ਦੀਆਂ ਬੈਂਕਾਂ ਨਾਲ ਧੋਖਾਧੜੀ ਦੇ 739 ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਇਹ ਵੀ ਦੱਸਿਆ ਪਿਛਲੇ ਪੰਜ ਸਾਲਾਂ ਵਿਚ ਬੈਂਕਾਂ ਨੇ ਕਾਨੂੰਨੀ ਕਾਰਵਾਈ ਕਰਕੇ ਦੋ ਲੱਖ ਕਰੋੜ ਰੁਪਏ ਤੋਂ ਵੱਧ ਦੀ ਰਿਕਵਰੀ ਕੀਤੀ ਹੈ।
Check Also
ਹੇਮਕੁੰਟ ਸਾਹਿਬ ਯਾਤਰਾ ਲਈ ਪਹਿਲਾ ਜਥਾ ਗੁਰਦੁਆਰਾ ਸ੍ਰੀ ਗੋਬਿੰਦ ਘਾਟ ਤੋਂ ਹੋਇਆ ਰਵਾਨਾ
ਭਲਕੇ ਐਤਵਾਰ ਨੂੰ ਖੁੱਲ੍ਹਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਚੰਡੀਗੜ੍ਹ/ਬਿਊਰੋ ਨਿਊਜ਼ : ਸਿੱਖ ਸਰਧਾਲੂਆਂ …