ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਪੰਜਾਬ ਦਾ ਅਗਲਾ ਮੁੱਖ ਸੂਚਨਾ ਕਮਿਸ਼ਨਰ ਨਿਯੁਕਤ ਕਰਨ ਸਬੰਧੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਕਮਿਸ਼ਨ ਵਿਚ ਚੇਅਰਮੈਨ ਅਤੇ ਮੈਂਬਰਾਂ ਲਈ ਨਿਯੁਕਤੀ 65 ਸਾਲ ਦੀ ਉਮਰ ਤੱਕ ਹੁੰਦੀ ਹੈ। ਸੁਰੇਸ਼ ਅਰੋੜਾ ਜੋ ਕਿ 1982 ਬੈਚ ਦੇ ਅਧਿਕਾਰੀ ਹਨ, ਲੋਕ ਸਭਾ ਚੋਣਾਂ ਤੋਂ ਪਹਿਲਾਂ ਲੰਘੇ ਫਰਵਰੀ ਮਹੀਨੇ ਸੇਵਾਮੁਕਤ ਹੋਏ ਸਨ। ਅਰੋੜਾ ਨੇ ਪੁਲਿਸ ਵਿਭਾਗ ਵਿਚ ਕਈ ਅਹਿਮ ਅਹੁਦਿਆਂ ‘ਤੇ ਕੰਮ ਕੀਤਾ ਅਤੇ ਚੰਡੀਗੜ੍ਹ, ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ ਅਤੇ ਪਟਿਆਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਵੀ ਰਹੇ। ਅਰੋੜਾ ਪੰਜਾਬ ਵਿਜੀਲੈਂਸ ਬਿਊਰੋ ਦੇ ਵੀ ਕਾਫ਼ੀ ਸਮਾਂ ਡਾਇਰੈਕਟਰ ਰਹੇ। ਉਨ੍ਹਾਂ ਦੇ ਪੰਜਾਬ ਪੁਲਿਸ ਮੁਖੀ ਹੁੰਦਿਆਂ ਪੁਲਿਸ ਵਿਭਾਗ ਨੂੰ ਸੂਚਨਾ ਐਕਟ ਬਿਹਤਰੀਨ ਢੰਗ ਨਾਲ ਲਾਗੂ ਕੀਤੇ ਜਾਣ ਲਈ ਸਨਮਾਨ ਵੀ ਮਿਲਿਆ ਸੀ। ਜ਼ਿਕਰਯੋਗ ਹੈ ਕਿ ਪਹਿਲੇ ਮੁੱਖ ਸੂਚਨਾ ਅਧਿਕਾਰੀ ਸਵਰਨ ਸਿੰਘ ਚੰਨੀ ਕੁਝ ਸਮਾਂ ਪਹਿਲਾਂ ਸੇਵਾਮੁਕਤ ਹੋ ਗਏ ਸਨ।
Check Also
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣਗੀਆਂ ਵੋਟਾਂ
23 ਜੂਨ ਨੂੰ ਐਲਾਨਿਆ ਜਾਵੇਗਾ ਨਤੀਜਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ …