ਚੰਡੀਗੜ੍ਹ ਨੂੰ ਸਿਰਫ ਪੰਜਾਬ ਦਾ ਰਾਜਧਾਨੀ ਬਣਾਉਣ ਦਾ ਮਾਮਲਾ ਵੀ ਉਠਾਇਆ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਬਾਦਲ ਅੱਜ ਪੰਜਾਬੀ ਰੰਗ ਵਿਚ ਰੰਗੇ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਸੰਸਦ ਵਿੱਚ ਪਹੁੰਚਦਿਆਂ ਹੀ ਪੰਜਾਬ ਦੇ ਹੱਕਾਂ ਦੀ ਪੈਰਵਾਈ ਕੀਤੀ। ਸੁਖਬੀਰ ਨੇ ਸੰਸਦ ਵਿੱਚ ਚੰਡੀਗੜ੍ਹ ਨੂੰ ਸਿਰਫ ਪੰਜਾਬ ਦੀ ਰਾਜਧਾਨੀ ਬਣਾਉਣ, ਕੇਂਦਰੀ ਸਾਸ਼ਿਤ ਪ੍ਰਦੇਸ਼ ਦਾ ਸਾਰਾ ਮਾਲੀਆ ਤੇ ਬਾਕੀ ਸਰੋਤ ਪੰਜਾਬ ਨੂੰ ਸੌਂਪਣ ਅਤੇ ਸੂਬੇ ਦੇ ਪਾਣੀਆਂ ਦੀ ਵਰਤੋਂ ਉੱਤੇ ਰਾਇਲਟੀ ਦੇਣ ਜਿਹੇ ਮੁੱਦੇ ਉਠਾਏ। ਸੁਖਬੀਰ ਨੇ ਸੰਸਦ ਵਿੱਚ ਕਿਹਾ ਕਿ ਕੇਂਦਰ ਵੱਲੋਂ ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਬਣਾਉਣ ਦਾ ਵਾਅਦਾ ਅਜੇ ਤੱਕ ਅਧੂਰਾ ਪਿਆ ਹੈ। ਉਨ੍ਹਾਂ ਕਿਹਾ ਕਿ ਅਜ਼ਾਦੀ ਤੋਂ ਲੈ ਕੇ ਹੁਣ ਤਕ ਪੰਜਾਬ ਦੇਸ਼ ਦਾ ਢਿੱਡ ਭਰਦਾ ਆ ਰਿਹਾ ਹੈ। ਖੇਤੀ ਪ੍ਰਧਾਨ ਹੋਣ ਕਰਕੇ ਸੂਬੇ ਅੰਦਰ ਪਾਣੀ ਦਾ ਸੰਕਟ ਪੈਦਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਹੁਤੇ ਉਦਯੋਗ ਗੁਆਂਢੀ ਰਾਜਾਂ ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਉਤਰਾਖੰਡ ਵਿਚ ਚਲੇ ਗਏ, ਜਿਸ ਦਾ ਵੀ ਸੰਤਾਪ ਪੰਜਾਬ ਨੂੰ ਝੱਲਣਾ ਪਿਆ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …