Breaking News
Home / ਪੰਜਾਬ / ਤ੍ਰਿਪਤ ਰਾਜਿੰਦਰ ਬਾਜਵਾ ਨੇ ਸਿੱਧੂ ਨੂੰ ਅਹੁਦਾ ਸੰਭਾਲਣ ਦੀ ਕੀਤੀ ਅਪੀਲ

ਤ੍ਰਿਪਤ ਰਾਜਿੰਦਰ ਬਾਜਵਾ ਨੇ ਸਿੱਧੂ ਨੂੰ ਅਹੁਦਾ ਸੰਭਾਲਣ ਦੀ ਕੀਤੀ ਅਪੀਲ

ਭਾਜਪਾ ਆਗੂ ਤਰੁਣ ਚੁੱਘ ਨੇ ਸਿੱਧੂ ਖਿਲਾਫ ਰਾਜਪਾਲ ਨੂੰ ਲਿਖੀ ਚਿੱਠੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਮੰਤਰੀ ਮੰਡਲ ਵਿਚ ਹੋਏ ਫੇਰਬਦਲ ਦੌਰਾਨ ਨਵਜੋਤ ਸਿੰਘ ਸਿੱਧੂ ਕੋਲੋਂ ਸਥਾਨਕ ਸਰਕਾਰਾਂ ਵਿਭਾਗ ਵਾਪਸ ਲੈ ਕੇ ਉਨ੍ਹਾਂ ਨੂੰ ਬਿਜਲੀ ਵਿਭਾਗ ਦੇ ਦਿੱਤਾ ਸੀ। ਪਰ ਨਵਜੋਤ ਸਿੱਧੂ ਨੇ ਹਾਲੇ ਤੱਕ ਬਿਜਲੀ ਵਿਭਾਗ ਦਾ ਅਹੁਦਾ ਨਹੀਂ ਸੰਭਾਲਿਆ। ਇਸ ਦੇ ਚੱਲਦਿਆਂ ਹੁਣ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਵੀ ਸਿੱਧੂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਆਪਣੇ ਵਿਭਾਗ ਦਾ ਅਹੁਦਾ ਸੰਭਾਲ ਲੈਣਾ ਚਾਹੀਦਾ ਹੈ। ਬਾਜਵਾ ਨੇ ਕਿਹਾ ਕਿ ਸਿੱਧੂ ਕੋਲ ਊਰਜਾ ਵਿਭਾਗ ਵਿਚ ਕੰਮ ਕਰਨ ਲਈ ਬਹੁਤ ਮੌਕੇ ਹਨ। ਇਸ ਤੋਂ ਪਹਿਲਾਂ ਭਗਵੰਤ ਮਾਨ, ਹਰਪਾਲ ਚੀਮਾ ਅਤੇ ਪ੍ਰਤਾਪ ਸਿੰਘ ਬਾਜਵਾ ਵੀ ਸਿੱਧੂ ਨੂੰ ਅਹੁਦਾ ਲਈ ਅਪੀਲ ਕਰ ਚੁੱਕੇ ਹਨ। 
ਉਧਰ ਦੂਜੇ ਪਾਸੇ ਭਾਜਪਾ ਆਗੂ ਤਰੁਣ ਚੁੱਘ ਨੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਚਿੱਠੀ ਲਿਖ ਕੇ ਸਿੱਧੂ ਮਾਮਲੇ ਵਿਚ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਚੁੱਘ ਨੇ ਲਿਖਿਆ ਕਿ ਸਿੱਧੂ ਇਕ ਮਹੀਨੇ ਤੋਂ ਗਾਇਬ ਹਨ। ਇਸ ਦੌਰਾਨ ਉਹ ਸਾਰੀਆਂ ਸਰਕਾਰੀ ਸਹੂਲਤਾਂ ਵੀ ਲੈ ਰਹੇ ਹਨ, ਜਦਕਿ ਵਿਭਾਗ ਦਾ ਸਾਰਾ ਕੰਮ ਠੱਪ ਪਿਆ ਹੈ।

Check Also

ਪੰਜਾਬ, ਚੰਡੀਗੜ੍ਹ ਤੇ ਹਿਮਾਚਲ ’ਚ ਨਾਮਜ਼ਦਗੀਆਂ ਭਰਨ ਦਾ ਕੰਮ ਹੋਇਆ ਮੁਕੰਮਲ

ਲੋਕ ਸਭਾ ਚੋਣਾਂ ਦੇ 7ਵੇਂ ਗੇੜ ਦੌਰਾਨ 1 ਜੂਨ ਨੂੰ ਪੈਣੀਆਂ ਹਨ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ …