ਪੰਜਾਬ ‘ਚ ਨਸ਼ੇੜੀਆਂ ਦੀ ਗਿਣਤੀ 10 ਲੱਖ ਤੋਂ ਵੀ ਟੱਪੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨਸ਼ਿਆਂ ਦੇ ਮਾਮਲੇ ਵਿਚ ਲਗਾਤਾਰ ਘਿਰਦੀ ਜਾ ਰਹੀ ਹੈ। ਕੈਪਟਨ ਨੇ ਪੰਜਾਬ ਵਿਚੋਂ ਨਸ਼ੇ ਖਤਮ ਕਰਨ ਦਾ ਵਾਅਦਾ ਕੀਤਾ ਸੀ , ਪਰ ਨਸ਼ਿਆਂ ਨੂੰ ਅਜੇ ਤੱਕ ਠੱਲ ਨਹੀਂ ਪਈ। ਏਮਜ਼ ਦਿੱਲੀ ਨੇ ਪੰਜਾਬ ਵਿਚ ਨਸ਼ਿਆਂ ਸਬੰਧੀ ਇਕ ਸਰਵੇਖਣ ਕਰਵਾਇਆ, ਜਿਸ ਵਿਚ ਹੈਰਾਨੀਜਨਕ ਤਸਵੀਰ ਸਾਹਮਣੇ ਆਈ ਹੈ। ਸਰਵੇਖਣ ਮੁਤਾਬਕ ਪੰਜਾਬ ਵਿੱਚ ਨਸ਼ੇੜੀਆਂ ਦੀ ਗਿਣਤੀ 10 ਲੱਖ ਤੋਂ ਵੀ ਟੱਪ ਗਈ ਹੈ। ਇਹ ਗਿਣਤੀ ਉਨ੍ਹਾਂ ਨੌਜਵਾਨਾਂ ਦੀ ਹੈ ਜੋ ਅਫ਼ੀਮ, ਭੁੱਕੀ, ਹੈਰੋਇਨ, ਸਮੈਕ ਤੇ ਹੋਰਾਂ ਨਸ਼ਿਆਂ ਦੀ ਆਦਤ ਦੇ ਸ਼ਿਕਾਰ ਹਨ। ਏਮਜ਼ ਵੱਲੋਂ ਕੀਤੇ ਸਰਵੇਖਣ ਮੁਤਾਬਕ ਨਸ਼ਿਆਂ ਦੇ ਮਾਮਲੇ ਵਿੱਚ ਪੰਜਾਬ ਦਾ ਭਾਰਤ ਵਿੱਚ ਦੂਜਾ ਸਥਾਨ ਹੈ।
ਉਧਰ ਦੂਜੇ ਪਾਸੇ ਪੰਜਾਬ ਵਿੱਚ ਨਸ਼ਾ ਤਸਕਰਾਂ ਨੂੰ ਕਿਸ ਤਰ੍ਹਾਂ ਨੱਥ ਪਾਈ ਜਾਵੇ, ਇਸ ਸਬੰਧੀ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ, ਏਡੀਜੀਪੀ ਈਸ਼ਵਰ ਸਿੰਘ ਤੋਂ ਇਲਾਵਾ ਐਸ.ਟੀ.ਐਫ. ਚੀਫ ਗੁਰਪ੍ਰੀਤ ਕੌਰ ਦਿਓ ਨੇ ਬਾਰਡਰ ਰੇਂਜ ਦੇ ਆਈ.ਜੀ. ਤੇ ਐਸ.ਐਸ.ਪੀ. ਨਾਲ ਗੱਲਬਾਤ ਵੀ ਕੀਤੀ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …