ਹਨੀ ਸਿੰਘ ਵਿਰੁੱਧ ਕੇਸ ਦਰਜ ਕਰਵਾਉਣ ਵਾਲੀ ਮਨੀਸ਼ਾ ਗੁਲਾਟੀ ਨੂੰ ਮਿਲਣ ਲੱਗੀਆਂ ਧਮਕੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਰੈਪ ਗਾਇਕ ਹਨੀ ਸਿੰਘ ਵਲੋਂ ਮਹਿਲਾਵਾਂ ਵਿਰੁੱਧ ਭੱਦੀ ਸ਼ਬਦਾਵਲੀ ਵਾਲੇ ਗੀਤ ‘ਮੱਖਣਾ’ ਨੂੰ ਲੈ ਕੇ ਕੇਸ ਦਰਜ ਹੋ ਗਿਆ ਹੈ। ਇਸ ਸਬੰਧੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬੀ ਗੀਤਾਂ ਵਿਚ ਦਿਨੋ-ਦਿਨ ਵਧ ਰਹੀ ਅਸ਼ਲੀਲਤਾ ਨੂੰ ਠੱਲ੍ਹ ਪਾਉਣ ਵਾਸਤੇ ਗੀਤਾਂ ਲਈ ਵੀ ਸੈਂਸਰ ਬੋਰਡ ਬਣਾਇਆ ਜਾਵੇ। ਗੁਲਾਟੀ ਨੇ ਕਿਹਾ ਕਿ ਹਨੀ ਸਿੰਘ ਵੱਲੋਂ ਗਾਏ ਗਏ ਗੀਤ ‘ਮੱਖਣਾ’ ਇੱਕ ਸ਼ਰਮਨਾਕ ਕਾਰਾ ਹੈ ਅਤੇ ਨੌਜਵਾਨ ਇਸ ਗੀਤ ‘ਤੇ ਜਦੋਂ ਨੱਚ ਰਹੇ ਹੁੰਦੇ ਹਨ ਤਾਂ ਉਹ ਗੀਤ ਦੇ ਬੋਲਾਂ ਵੱਲ ਧਿਆਨ ਨਹੀਂ ਦਿੰਦੇ। ਇਸ ਗੀਤ ਦੇ ਬੋਲਾਂ ਨੇ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਹਨੀ ਸਿੰਘ ਖ਼ਿਲਾਫ਼ ਕੇਸ ਦਰਜ ਕਰਵਾਉਣ ਮਗਰੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੂੰ ਧਮਕੀਆਂ ਮਿਲ ਰਹੀਆਂ ਹਨ।
Check Also
ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਦਾ ਕੀਤਾ ਐਲਾਨ
11231 ਲਾਭਪਾਤਰੀ ਬਣਨਗੇ ਜ਼ਮੀਨਾਂ ਦੇ ਮਾਲਕ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ …