ਕਿਹਾ – ਸਿੱਖਸ ਫ਼ਾਰ ਜਸਟਿਸ ਨੂੰ ਦਹਿਸ਼ਤਗਰਦ ਜੱਥੇਬੰਦੀ ਐਲਾਨੇ ਕੇਂਦਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ‘ਸਿੱਖਸ ਫ਼ਾਰ ਜਸਟਿਸ’ ਨਾਮ ਦੀ ਜੱਥੇਬੰਦੀ ਉੱਤੇ ਪਾਬੰਦੀ ਲਾਉਣ ਦਾ ਸਵਾਗਤ ਕੀਤਾ ਹੈ। ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਸੰਗਠਨ ਨੂੰ ਦਹਿਸ਼ਤਗਰਦ ਜੱਥੇਬੰਦੀ ਐਲਾਨ ਕੇ ਇਸ ਵਿਰੁੱਧ ਜੰਗੀ-ਪੱਧਰ ਉੱਤੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਅਕਾਲੀ ਆਗੂਆਂ ਤੇ ਹੋਰ ਦੇਸ਼ਾਂ ਨੂੰ ਵੀ ਚਿਤਾਵਨੀ ਕੀਤੀ ਹੈ ਕਿ ਉਹ ‘ਸਿੱਖਸ ਫ਼ਾਰ ਜਸਟਿਸ’ ਦੀਆਂ ਗਤੀਵਿਧੀਆਂ ਨੂੰ ਅੱਖੋਂ ਪਰੋਖੇ ਨਾ ਕਰਨ।

