ਭਾਰਤ ਨੇ ਸਿੱਖ ਫਾਰ ਜਸਟਿਸ ‘ਤੇ ਲਗਾਈ ਰੋਕ
ਮਾਨਚੈਸਟਰ/ਬਿਊਰੋ ਨਿਊਜ਼
ਲੰਡਨ ਦੇ ਮਾਨਚੈਸਟਰ ਵਿਚ ਭਾਰਤ ਤੇ ਨਿਊਜ਼ੀਲੈਂਡ ਦੇ ਮੈਚ ਦੌਰਾਨ ਖ਼ਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਗਾਏ ਗਏ। ਖਾਲਿਸਤਾਨੀ ਪੱਖੀ ਨਾਅਰੇ ਲਗਾਉਣ ਵਾਲੇ ਸਿੱਖ ਫਾਰ ਜਸਟਿਸ ਨਾਲ ਸਬੰਧਤ ਨੌਜਵਾਨ ਸਨ ਅਤੇ ਪੁਲਿਸ ਨੇ ਇਨ੍ਹਾਂ ਨੂੰ ਗ੍ਰਿਫਤਾਰ ਵੀ ਕੀਤਾ ਅਤੇ ਮੈਦਾਨ ਤੋਂ ਬਾਹਰ ਲਿਆ ਕੇ ਰਿਹਾਅ ਕਰ ਦਿੱਤਾ। ਕੌਮਾਂਤਰੀ ਕ੍ਰਿਕਟ ਕੌਂਸਲ ਦੇ ਬੁਲਾਰੇ ਨੇ ਦੱਸਿਆ ਕਿ ਮੈਚ ਦੌਰਾਨ ਖੇਡ ਪ੍ਰਸ਼ੰਸਕਾਂ ਦਰਮਿਆਨ ਸਿੱਖ ਫਾਰ ਜਸਟਿਸ ਨੇ ਸਿਆਸੀ ਪ੍ਰਦਰਸ਼ਨ ਕਰਕੇ ਸ਼ਰਤਾਂ ਦੀ ਉਲੰਘਣਾ ਕੀਤੀ ਹੈ। ਪ੍ਰਦਰਸ਼ਨਕਾਰੀ ਪੰਜਾਬ ਨੂੰ ਖ਼ਾਲਿਸਤਾਨ ਵਜੋਂ ਵੱਖਰਾ ਦੇਸ਼ ਬਣਾਉਣ ਲਈ ਰੈਫਰੰਡਮ ਕਰਵਾਉਣ ਲਈ ਪ੍ਰਚਾਰ ਕਰ ਰਹੇ ਸਨ।
ਉਧਰ ਦੂਜੇ ਪਾਸੇ ‘ਰੈਫਰੰਡਮ 2020’ ਸਬੰਧੀ ਗਤੀਵਿਧੀਆਂ ਚਲਾਉਣ ਵਾਲੀ ਸੰਸਥਾ ਸਿੱਖਸ ਫਾਰ ਜਸਟਿਸ ‘ਤੇ ਭਾਰਤ ਨੇ ਰੋਕ ਲਗਾ ਦਿੱਤੀ ਹੈ। ਇਹ ਫੈਸਲਾ ਦਿੱਲੀ ਵਿੱਚ ਹੋਈ ਉੱਚ ਪੁਲਿਸ ਅਧਿਕਾਰੀਆਂ ਦੀ ਬੈਠਕ ਵਿੱਚ ਲਿਆ ਗਿਆ ਹੈ।
Check Also
ਭਾਰਤ ਅਤੇ ਮਾਲਦੀਵ ਵਿਚਾਲੇ ਕਰੰਸੀ ਅਦਲਾ-ਬਦਲੀ ਸਮਝੌਤਾ
ਪੀਐਮ ਨਰਿੰਦਰ ਮੋਦੀ ਨੇ ਮਾਲਦੀਵ ਨੂੰ 40 ਕਰੋੜ ਡਾਲਰ ਦੇਣ ਦਾ ਐਲਾਨ ਕੀਤਾ ਨਵੀਂ ਦਿੱਲੀ/ਬਿਊਰੋ …