Breaking News
Home / ਹਫ਼ਤਾਵਾਰੀ ਫੇਰੀ / ਰੈਪ ਗਾਇਕ ਹਨੀ ਸਿੰਘ ‘ਤੇ ਮਾਮਲਾ ਦਰਜ

ਰੈਪ ਗਾਇਕ ਹਨੀ ਸਿੰਘ ‘ਤੇ ਮਾਮਲਾ ਦਰਜ

ਮੁਹਾਲੀ/ਬਿਊਰੋ ਨਿਊਜ਼ : ਮੁਹਾਲੀ ਪੁਲਿਸ ਨੇ ਮਹਿਲਾਵਾਂ ਪ੍ਰਤੀ ਭੱਦੀ ਸ਼ਬਦਾਵਲੀ ਵਾਲਾ ਗੀਤ ‘ਮੱਖਣਾ’ ਗਾਉਣ ਦੇ ਦੋਸ਼ ਹੇਠ ਹਿਰਦੇਸ਼ ਸਿੰਘ ਉਰਫ਼ ਹਨੀ ਸਿੰਘ ਖ਼ਿਲਾਫ਼ ਇੱਥੋਂ ਦੇ ਥਾਣਾ ਮਟੌਰ ਵਿੱਚ ਕੇਸ ਦਰਜ ਕੀਤਾ ਹੈ। ਗਾਇਕ ਖ਼ਿਲਾਫ਼ ਇਹ ਕਾਰਵਾਈ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਮੁਖੀ ਮਨੀਸ਼ਾ ਗੁਲਾਟੀ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ। ਹਨੀ ਸਿੰਘ ਦੇ ਇਸ ਗੀਤ ਨੂੰ ਰਿਲੀਜ਼ ਕਰਨ ਵਾਲੀ ਕੰਪਨੀ ਟੀ-ਸੀਰੀਜ਼ ਦੇ ਮਾਲਕ ਭੂਸ਼ਨ ਕੁਮਾਰ ਨੂੰ ਵੀ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ। ਹਨੀ ਸਿੰਘ ਨੇ ਆਪਣੇ ਚਰਚਿਤ ਗੀਤ ‘ਮੱਖਣਾਂ’ ਵਿਚ ਮਹਿਲਾਵਾਂ ਪ੍ਰਤੀ ਸ਼ਬਦਾਵਲੀ ਕਾਫੀ ਇਤਰਾਜ਼ਯੋਗ ਹੈ। ਇਸ ਗੀਤ ਵਿਚ ਪ੍ਰਸਿੱਧ ਬੌਲੀਵੁੱਡ ਗਾਇਕਾ ਨੇਹਾ ਕੱਕੜ ਨੇ ਵੀ ਆਵਾਜ਼ ਦਿੱਤੀ ਹੈ ਪਰ ਫਿਲਹਾਲ ਉਸ ਨੂੰ ਇਸ ਕੇਸ ਵਿਚੋਂ ਬਾਹਰ ਰੱਖਿਆ ਗਿਆ ਹੈ। ਇਸ ਗੀਤ ਦਾ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੂੰ ਲਿਖਤੀ ਰੂਪ ਵਿੱਚ ਗਾਇਕ ਹਨੀ ਸਿੰਘ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਸੀ। ਡੀਜੀਪੀ ਨੇ ਕਮਿਸ਼ਨ ਦੇ ਇਸ ਪੱਤਰ ਨੂੰ ਜਾਂਚ ਲਈ ਮੁਹਾਲੀ ਦੇ ਐੱਸਐੱਸਪੀ ਹਰਚਰਨ ਸਿੰਘ ਭੁੱਲਰ ਕੋਲ ਭੇਜ ਦਿੱਤਾ ਜਿਨ੍ਹਾਂ ਅੱਗੇ ਥਾਣਾ ਮਟੌਰ ਦੇ ਐੱਸਐੱਚਓ ਜਗਦੇਵ ਸਿੰਘ ਨੂੰ ਜਾਂਚ ਦੇ ਆਦੇਸ਼ ਦਿੱਤੇ। ਥਾਣਾ ਮੁਖੀ ਨੇ ਦੱਸਿਆ ਕਿ ਮਹਿਲਾ ਕਮਿਸ਼ਨ ਦੇ ਪੱਤਰ ਨੂੰ ਆਧਾਰ ਬਣਾ ਕੇ ਗਾਇਕ ਹਨੀ ਸਿੰਘ ਅਤੇ ਟੀ-ਸੀਰੀਜ਼ ਦੇ ਮਾਲਕ ਭੂਸ਼ਨ ਕੁਮਾਰ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਹਨੀ ਸਿੰਘ ਵਿਰੁੱਧ ਕੇਸ ਦਰਜ ਕਰਵਾਉਣ ਵਾਲੀ ਮਨੀਸ਼ਾ ਗੁਲਾਟੀ ਨੂੰ ਮਿਲਣ ਲੱਗੀਆਂ ਧਮਕੀਆਂ
ਚੰਡੀਗੜ੍ਹ : ਰੈਪ ਗਾਇਕ ਹਨੀ ਸਿੰਘ ਵਲੋਂ ਮਹਿਲਾਵਾਂ ਵਿਰੁੱਧ ਭੱਦੀ ਸ਼ਬਦਾਵਲੀ ਵਾਲੇ ਗੀਤ ‘ਮੱਖਣਾ’ ਨੂੰ ਲੈ ਕੇ ਕੇਸ ਦਰਜ ਹੋ ਗਿਆ ਹੈ। ਇਸ ਸਬੰਧੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬੀ ਗੀਤਾਂ ਵਿਚ ਦਿਨੋ-ਦਿਨ ਵਧ ਰਹੀ ਅਸ਼ਲੀਲਤਾ ਨੂੰ ਠੱਲ੍ਹ ਪਾਉਣ ਵਾਸਤੇ ਗੀਤਾਂ ਲਈ ਵੀ ਸੈਂਸਰ ਬੋਰਡ ਬਣਾਇਆ ਜਾਵੇ। ਗੁਲਾਟੀ ਨੇ ਕਿਹਾ ਕਿ ਹਨੀ ਸਿੰਘ ਵੱਲੋਂ ਗਾਏ ਗਏ ਗੀਤ ‘ਮੱਖਣਾ’ ਇੱਕ ਸ਼ਰਮਨਾਕ ਕਾਰਾ ਹੈ ਅਤੇ ਨੌਜਵਾਨ ਇਸ ਗੀਤ ‘ਤੇ ਜਦੋਂ ਨੱਚ ਰਹੇ ਹੁੰਦੇ ਹਨ ਤਾਂ ਉਹ ਗੀਤ ਦੇ ਬੋਲਾਂ ਵੱਲ ਧਿਆਨ ਨਹੀਂ ਦਿੰਦੇ। ਇਸ ਗੀਤ ਦੇ ਬੋਲਾਂ ਨੇ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਹਨੀ ਸਿੰਘ ਖ਼ਿਲਾਫ਼ ਕੇਸ ਦਰਜ ਕਰਵਾਉਣ ਮਗਰੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੂੰ ਧਮਕੀਆਂ ਮਿਲ ਰਹੀਆਂ ਹਨ।

Check Also

ਇਕੋ ਦਿਨ ਜਲੰਧਰ ‘ਚੋਂ ਉਡ ਗਈਆਂ ‘ਆਪ’ ਦੀਆਂ ਦੋ ਤਿਤਲੀਆਂ

ਚੰਦ ਦਿਨਾਂ ‘ਚ ਚੁਣੇ ਹੋਏ ਤਿੰਨ ਸੰਸਦ ਮੈਂਬਰਾਂ ਨੇ ਦਲ ਬਦਲ ਕੇ ਭਾਜਪਾ ‘ਚ ਕੀਤੀ …