28.1 C
Toronto
Sunday, October 5, 2025
spot_img
Homeਭਾਰਤਸਪਨਾ ਚੌਧਰੀ ਭਾਜਪਾ 'ਚ ਸ਼ਾਮਲ

ਸਪਨਾ ਚੌਧਰੀ ਭਾਜਪਾ ‘ਚ ਸ਼ਾਮਲ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਜਪਾ ਨੇ ਕੌਮੀ ਰਾਜਧਾਨੀ ਦਿੱਲੀ ਵਿੱਚ ਐਤਵਾਰ ਨੂੰ ਉਘੀ ਹਰਿਆਣਵੀ ਗਾਇਕਾ ਸਪਨਾ ਚੌਧਰੀ ਨੂੰ ਪਾਰਟੀ ਵਿੱਚ ਸ਼ਾਮਲ ਕਰਦਿਆਂ ਮੈਂਬਰਸ਼ਿਪ ਮੁਹਿੰਮ ਦਾ ਆਗਾਜ਼ ਕੀਤਾ। ਸਪਨਾ ਪਾਰਟੀ ਦੇ ਸੀਨੀਅਰ ਮੈਂਬਰਾਂ ਦਿੱਲੀ ਯੂਨਿਟ ਦੇ ਪ੍ਰਧਾਨ ਮਨੋਜ ਤਿਵਾੜੀ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਈ। ਚੌਧਰੀ ਨੇ ਮਈ ਵਿੱਚ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਲਈ ਜ਼ੋਰ ਸ਼ੋਚ ਨਾਲ ਪ੍ਰਚਾਰ ਕੀਤਾ ਸੀ ਪਰ ਉਹ ਪਾਰਟੀ ਵਿੱਚ ਸ਼ਾਮਲ ਨਹੀਂ ਹੋਈ ਸੀ, ਜਦੋਂ ਕਿ ਚਰਚਾ ਸੀ ਕਿ ਉਹ ਚੋਣ ਲੜ ਸਕਦੀ ਹੈ। ਇਸ ਤੋਂ ਪਹਿਲਾਂ ਮਾਰਚ ਵਿੱਚ ਕਾਂਗਰਸੀ ਆਗੂਆਂ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਰਾਜ ਬੱਬਰ ਨੇ ਟਵਿੱਟਰ ‘ਤੇ ਐਲਾਨ ਕੀਤਾ ਸੀ ਕਿ ਉਹ ਕਾਂਗਰਸ ਵਿੱਚ ਸ਼ਾਮਲ ਹੋ ਗਈ ਹੈ , ਜਦੋਂ ਕਿ ਉਸ ਨੇ ਇਸ ਤੋਂ ਇਨਕਾਰ ਕੀਤਾ ਸੀ। ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਦਿੱਲੀ ਵਿੱਚ 11 ਅਗਸਤ ਨੂੰ ਖ਼ਤਮ ਹੋਵੇਗੀ।

RELATED ARTICLES
POPULAR POSTS