ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖ਼ਿਲਾਫ਼ ਮਾਣਹਾਨੀ ਮਾਮਲੇ ਵਿਚ ਦਿੱਲੀ ਦੀ ਇੱਕ ਅਦਾਲਤ ਨੇ ਸੰਮਨ ਜਾਰੀ ਕੀਤਾ ਹੈ। ਭਾਰਤੀ ਜਨਤਾ ਪਾਰਟੀ ਦੇ ਆਗੂ ਵਿਜੇਂਦਰ ਗੁਪਤਾ ਅਤੇ ਉਨ੍ਹਾਂ ਦੇ ਗਵਾਹਾਂ ਦਾ ਬਿਆਨ ਅਦਾਲਤ ਵਿਚ ਦਰਜ ਕਰਵਾਇਆ ਗਿਆ। ਅਦਾਲਤ ਨੇ ਗਵਾਹਾਂ ਦੇ ਬਿਆਨ ਦਰਜ ਕਰਵਾਉਣ ਦੇ ਬਾਅਦ ਹੀ ਸੰਮਨ ਭੇਜਿਆ ਹੈ। ਅਦਾਲਤ ਨੇ ਦੋਹਾਂ ਆਗੂਆਂ ਨੂੰ 16 ਜੁਲਾਈ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਹੈ।
Check Also
ਮਹਾਰਾਸ਼ਟਰ ’ਚ ਭਾਜਪਾ-ਸ਼ਿਵਸੈਨਾ ਵਿਚਾਲੇ ਗ੍ਰਹਿ ਮੰਤਰਾਲੇ ਨੂੰ ਲੈ ਕੇ ਫਸਿਆ ਪੇਚ
ਭਾਜਪਾ ਨੇ ਮੁੱਖ ਮੰਤਰੀ ਵਜੋਂ ਦੇਵੇਂਦਰ ਫੜਨਵੀਸ ਦਾ ਨਾਮ ਕੀਤਾ ਤੈਅ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ …