ਨਵੀਂ ਦਿੱਲੀ : ਬੱਚਿਆਂ ਨਾਲ ਵਧਦੀਆਂ ਜਿਨਸੀ ਸ਼ੋਸ਼ਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੇਂਦਰੀ ਕੈਬਨਿਟ ਨੇ ਪੋਕਸੋ ਕਾਨੂੰਨ ਨੂੰ ਹੋਰ ਸਖ਼ਤ ਕਰਨ ਲਈ ਇਸ ਵਿਚ ਸੋਧ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰਸਤਾਵਿਤ ਸੋਧਾਂ ਵਿਚ ਬੱਚਿਆਂ ਨਾਲ ਜਿਨਸੀ ਸ਼ੋਸ਼ਣ ਕਰਨ ਵਾਲਿਆਂ ਨੂੰ ਮੌਤ ਦੀ ਸਜ਼ਾ ਅਤੇ ਨਾਬਾਲਗਾਂ ਖ਼ਿਲਾਫ਼ ਹੋਰ ਅਪਰਾਧਾਂ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੋਕਸੋ ਕਾਨੂੰਨ ਵਿਚ ਪ੍ਰਸਤਾਵਿਤ ਸੋਧਾਂ ਵਿਚ ਬੱਚਿਆਂ ਦੀਆਂ ਅਸ਼ਲੀਲ ਵੀਡੀਓ ਬਣਾਉਣ ‘ਤੇ ਲਗਾਮ ਲਗਾਉਣ ਲਈ ਸਜ਼ਾ ਅਤੇ ਜੁਰਮਾਨੇ ਦੀ ਵੀ ਵਿਵਸਥਾ ਸ਼ਾਮਿਲ ਹੈ। ਸਰਕਾਰ ਨੇ ਕਿਹਾ ਕਿ ਕਾਨੂੰਨ ਵਿਚ ਬਦਲਾਅ ਨਾਲ ਦੇਸ਼ ‘ਚ ਵਧਦੇ ਬੱਚਿਆਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਦੇ ਖ਼ਿਲਾਫ਼ ਸਖ਼ਤ ਉਪਾਅ ਅਤੇ ਨਵੇਂ ਤਰ੍ਹਾਂ ਦੇ ਅਪਰਾਧਾਂ ਨਾਲ ਵੀ ਨਿਪਟਣ ਦੀ ਜ਼ਰੂਰਤ ਪੂਰੀ ਹੋਵੇਗੀ। ਸਰਕਾਰ ਨੇ ਕਿਹਾ ਕਿ ਕਾਨੂੰਨ ਵਿਚ ਸ਼ਾਮਲ ਕੀਤੀਆਂ ਗਈ ਮਜ਼ਬੂਤ ਧਾਰਾਵਾਂ ਨਾਲ ਅਜਿਹੇ ਅਪਰਾਧਾਂ ਨੂੰ ਠੱਲ੍ਹ ਪਵੇਗੀ। ਸਰਕਾਰ ਨੇ ਇਕ ਬਿਆਨ ਵਿਚ ਕਿਹਾ ਕਿ ਬੱਚਿਆਂ ਦੇ ਜਿਨਸੀ ਸ਼ੋਸ਼ਣ ਦੇ ਪਹਿਲੂਆਂ ‘ਤੇ ਉਚਿੱਤ ਢੰਗ ਨਾਲ ਨਿਪਟਣ ਲਈ ਪੋਕਸੋ ਕਾਨੂੰਨ 2012 ਦੀਆਂ ਧਾਰਾਵਾਂ 2,4,5,6,9,14,15,34,42 ਤੇ 45 ‘ਚ ਸੋਧਾਂ ਕੀਤੀਆਂ ਜਾ ਰਹੀਆਂ ਹਨ।
Check Also
ਸੁਪਰੀਮ ਕੋਰਟ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਿੱਤੀ ਨਸੀਹਤ
ਕਿਹਾ : ਹਾਈਵੇਅ ਨਾ ਰੋਕੇ ਅਤੇ ਲੋਕਾਂ ਦੀਆਂ ਸਹੂਲਤਾਂ ਦਾ ਰੱਖੋ ਧਿਆਨ ਨਵੀਂ ਦਿੱਲੀ/ਬਿਊਰੋ ਨਿਊਜ਼ …