-4.9 C
Toronto
Monday, December 22, 2025
spot_img
Homeਜੀ.ਟੀ.ਏ. ਨਿਊਜ਼ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਹਿਮਦੀਆ ਮੁਸਲਿਮ ਭਾਈਚਾਰੇ ਦੀ ਕੀਤੀ ਸ਼ਲਾਘਾ

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਹਿਮਦੀਆ ਮੁਸਲਿਮ ਭਾਈਚਾਰੇ ਦੀ ਕੀਤੀ ਸ਼ਲਾਘਾ

ਕਿਹਾ : ਕੈਨੇਡਾ ‘ਚ ਕਿਸੇ ਵੀ ਭਾਈਚਾਰੇ ਨਾਲ ਨਫ਼ਰਤ ਦੀ ਕੋਈ ਥਾਂ ਨਹੀਂ
ਸਭ ਤੋਂ ਵੱਡੀ ਮੁਸਲਿਮ ਕਨਵੈਨਸ਼ਨ ਸਫਲਤਾ ਨਾਲ ਸੰਪੰਨ
ਬਰੈਂਪਟਨ/ ਬਿਊਰੋ ਨਿਊਜ਼ : ਪੂਰੇ ਕੈਨੇਡਾ ਤੋਂ ਹਜ਼ਾਰਾਂ ਮੁਸਲਮਾਨਾਂ ਦੇ ਕੈਨੇਡਾ ਦੀ ਸਭ ਤੋਂ ਵੱਡੀ ਅਤੇ ਸਭ ਤੋਂ ਪੁਰਾਣੀ ਚੱਲ ਰਹੀ ਮੁਸਲਿਮ ਕਨਵੈਨਸ਼ਨ ‘ਚ ਹਿੱਸਾ ਲਿਆ। ਇਸ ਦੌਰਾਨ ਕਨਵੈਨਸ਼ਨ ‘ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਕੈਨੇਡਾ ਦੇ ਇਮੀਗਰੇਸ਼ਨ, ਰਫਿਊਜ਼ੀਸ ਅਤੇ ਸਿਟੀਜਨਸ਼ਿਪ ਮੰਤਰੀ ਅਹਿਮਦ ਹੁਸੈਨ ਅਤੇ ਹੋਰ ਰਾਜਨੀਤਕ ਅਤੇ ਕਮਿਊਨਿਟੀ ਆਗੂ ਸ਼ਾਮਲ ਹੋਏ।
ਇਸ ਤਿੰਨ ਦਿਨਾ ਕਨਵੈਨਸ਼ਨ ‘ਚ ਅਹਿਮਦੀਆ ਭਾਈਚਾਰੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਕਈ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਇਸ ਦੌਰਾਨ ਪ੍ਰਧਾਨ ਮੰਤਰੀ ਟਰੂਡੋ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਕੈਨੇਡਾ ‘ਚ ਇਸਲਾਮੋਫੋਬੀਆ ਜਾਂ ਕਿਸੇ ਵੀ ਹੋਰ ਭਾਈਚਾਰੇ ਦੇ ਨਾਲ ਨਫਰਤ ਦੀ ਕੋਈ ਥਾਂ ਨਹੀਂ ਹੈ। ਅਸੀਂ ਮੁਸਲਮਾਨ ਕੈਨੇਡੀਅਨਾਂ ਦੇ ਨਾਲ ਖੜ੍ਹੇ ਹਾਂ ਅਤੇ ਅਹਿਮਦੀਆ ਮੁਸਲਮਾਨ ਭਾਈਚਾਰਾ ਕਾਫ਼ੀ ਚੰਗਾ ਕੰਮ ਕਰ ਰਿਹਾ ਹੈ। ਕੈਨੇਡਾ ‘ਚ ਸਾਰਿਆਂ ਨੂੰ ਧਾਰਮਿਕ ਆਜ਼ਾਦੀ ਹੈ ਅਤੇ ਨਫ਼ਰਤ ਲਈ ਕੋਈ ਥਾਂ ਨਹੀਂ ਹੈ।ਕੈਨੇਡਾ ‘ਚ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਤੌਰ ‘ਤੇ ਸਾਰਿਆਂ ਦੇ ਅਧਿਕਾਰਾਂ ਦੀ ਰੱਖਿਆ ਕੀਤੀ ਜਾਵੇਗੀ ਅਤੇ ਕੀਤੀ ਜਾ ਰਹੀ ਹੈ। ਅਹਿਮਦੀਆ ਭਾਈਚਾਰਾ ਹਮੇਸ਼ਾ ਤੋਂ ਹੀ ਸਾਰਿਆਂ ਨੂੰ ਪਿਆਰ ਦੇ ਨਾਲ ਰਹਿਣ ਦਾ ਸੰਦੇਸ਼ ਦਿੰਦਾ ਹੈ ਅਤੇ ਅਸੀਂ ਵੀ ਉਨ੍ਹਾਂ ਦੇ ਨਾਲ ਹਾਂ। ਇਸ ਦੌਰਾਨ ਉਨ੍ਹਾਂ ਨੇ ਅਹਿਮਦੀਆ ਭਾਈਚਾਰੇ ਦੇ ਪ੍ਰਮੁੱਖ ਹਜ਼ਰਤ ਮਿਰਜਾ ਮਸਰੂਰ ਅਹਿਮਦ ਨਾਲ ਵੀ ਮੁਲਾਕਾਤ ਕੀਤੀ ਅਤੇ ਕਈ ਵਿਸ਼ਿਆਂ ‘ਤੇ ਗੱਲਬਾਤ ਕੀਤੀ। ਟਰੂਡੋ ਨੇ ਕਿਹਾ ਕਿ ਉਹ ਕੈਨੇਡੀਅਨ ਕਦਰਾਂ-ਕੀਮਤਾਂ ਦਾ ਸਨਮਾਨ ਕਰਦੇ ਹਨ ਅਤੇ ਅਸੀਂ ਉਨ੍ਹਾਂ ਦਾ ਸਨਮਾਨ ਕਰਦੇ ਹਾਂ।

RELATED ARTICLES
POPULAR POSTS