ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਇੰਡੀਆ ਫਾਉਂਡੇਸ਼ਨ ਵੱਲੋਂ ઠਬਰੈਂਪਟਨ ਦੇ ਪੀਅਰਸਨ ਕਨਵੈਨਸਨ ਸੈਂਟਰ ਵਿਚ ਸਾਲਾਨਾ ਐਵਾਰਡ ਸਮਾਗ਼ਮ ਕਰਵਾਇਆ ਗਿਆ। ਇਸ ਸਾਲ ਦੇ ਸਮਾਗਮਾਂ ਵਿੱਚ ਮੁੱਖ ਮਹਿਮਾਨ ਦੇ ਤੌਰ ‘ਤੇ ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਵੱਲੋਂ ਸ਼ਿਰਕਤ ਕੀਤੀ ਗਈ। ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਅਹਿਮਦ ਹੁਸੈਨ ਵੀ ਇਸ ਮੌਕੇ ਪਹੁੰਚੇ ਹੋਏ ਸਨ। ਕੈਨੇਡਾ ਇੰਡੀਆ ਫਾਉਂਡੇਸ਼ਨ ਵੱਲੋਂ ਇਸ ਸਾਲ ਦਾ ਗਲੋਬਲ ਇੰਡੀਆ ਐਵਾਰਡ ਸਟੀਫਨ ਹਾਰਪਰ ਨੂੰ ਦਿੱਤਾ ਗਿਆ।.
ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਤੋਂ ਇਲਾਵਾ ਪੰਜਾਬੀ ਮੂਲ ਦੇ ਤਮਾਮ ਸਿਆਸਤਦਾਨਾਂ ਅਤੇ ਸੰਸਦ ਮੈਂਬਰਾਂ ਵੱਲੋਂ ਵੀ ਪ੍ਰੋਗਰਾਮ ਵਿੱਚ ਪਹੁੰਚ ਕੇ ਭਾਰਤ ਤੇ ਕੈਨੇਡਾ ਦੇ ਰਿਸ਼ਤੇ ਮਜਬੂਤ ਕਰਨ ਲਈ ਕੋਸ਼ਿਸ਼ਾਂ ਕਰਦੇ ਰਹਿਣ ਦੀ ਗੱਲ ਆਖੀ।ઠਸਾਬਕਾ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਗੈਰ ਭਾਰਤੀ ਮੂਲ ਦੇ ਪਹਿਲੇ ਵਿਅਕਤੀ ਹਨ ਜਿਨ੍ਹਾਂ ਨੇ ਸਲਾਨਾ ਗਲੋਬਲ ਇੰਡੀਆ ਐਵਾਰਡ ਜਿੱਤਿਆ ਹੈ। ਕੈਨੇਡਾ ਇੰਡੀਆ ਫਾਉਂਡੇਸ਼ਨ ਵੱਲੋਂ 2008 ਤੋਂ ਲਗਾਤਾਰ ਹੋਣਹਾਰ ਭਾਰਤੀਆਂ ਨੂੰ ਐਵਾਰਡ ਦਿੱਤੇ ਜਾਂਦੇ ਹਨ।
Check Also
”ਹੁਣ ਬੱਸ!” – ਓਨਟਾਰੀਓ ਲਿਬਰਲ ਉਮੀਦਵਾਰ ਰਣਜੀਤ ਸਿੰਘ ਬੱਗਾ ਨੇ ਫੋਰਡ ਦੇ ਟੁੱਟੇ ਵਾਅਦਿਆਂ ਨੂੰ ਚੁਣੌਤੀ ਦੇਣ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ
ਜਦੋਂ ਕਿ ਬਰੈਂਪਟਨ ਇੱਕ ਨਾਜੁਕ ਹਾਲਤ ਵਿਚ ਹੈ ਅਤੇ ਓਨਟਾਰੀਓ ਦੇ ਲੋਕ ਡੱਗ ਫੋਰਡ ਦੀਆਂ …