ਬਰੈਂਪਟਨ/ਬਿਊਰੋ ਨਿਊਜ਼ : ਬਲੂ ਓਕ ਸੀਨੀਅਰਜ਼ ਕਲੱਬ ਬਰੈਂਪਟਨ ਵਲੋਂ 152ਵਾਂ ਕੈਨੇਡਾ ਡੇਅ ਮਿਤੀ 14 ਜੁਲਾਈ ਦਿਨ ਐਤਵਾਰ ਨੂੰ ਸ਼ਾਮੀਂ 4.00 ਵਜੇ ਤੋਂ 6.00 ਵਜੇ ਤੱਕ ਬਲੂ ਓਕ ਪਾਰਕ ਵਿਚ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਹ ਫੈਸਲਾ ਕਲੱਬ ਦੇ ਅਹੁਦੇਦਾਰਾਂ ਦੀ ਮੀਟਿੰਗ ਵਿਚ ਲਿਆ ਗਿਆ। ਸਾਰੇ ਮੈਂਬਰਾਂ ਨੂੰ ਅਤੇ ਸਾਥੀ ਸੀਨੀਅਰਜ਼ ਕਲੱਬਾਂ ਦੇ ਅਹੁਦੇਦਾਰਾਂ ਨੂੰ ਖੁੱਲ੍ਹਾ ਸੱਦਾ ਪੱਤਰ ਦਿੱਤਾ ਜਾਂਦਾ ਹੈ। ਚਾਹ ਮਿਠਾਈ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਸਾਰੇ ਮੈਂਬਰਾਂ ਨੂੰ ਸਮੇਂ ਸਿਰ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ। ਹੋਰ ਜ਼ਿਆਦਾ ਜਾਣਕਾਰੀ ਲੈਣ ਲਈ ਮਹਿੰਦਰਪਾਲ ਜਨਰਲ ਸੈਕਟਰੀ ਨੂੰ 905-874-4633 ਤੇ ਸੋਹਣ ਸਿੰਘ ਤੂਰ ਚੇਅਰਮੈਨ ਨੂੰ 905-216-1406 ਉਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਪਿਕਨਿਕ-ਨੁਮਾ ਮਨੋਰੰਜਕ ਟੂਰ
ਬਰੈਂਪਟਨ/ਡਾ. ਝੰਡ : ਲੰਘੇ ਵੀਰਵਾਰ 26 ਜੂਨ ਨੂੰ ਟਰੱਕਿੰਗ ਖੇਤਰ ਵੱਲੋਂ ਵਾਤਾਵਰਣ ਦੀ ਚੰਗੇਰੀ ਸਾਂਭ-ਸੰਭਾਲ …