Breaking News
Home / ਪੰਜਾਬ / ਕੁਲਜੀਤ ਨਾਗਰਾ ਨੇ ਕਾਂਗਰਸ ਸਕੱਤਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਕੁਲਜੀਤ ਨਾਗਰਾ ਨੇ ਕਾਂਗਰਸ ਸਕੱਤਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ : ਰਾਹੁਲ ਗਾਂਧੀ ਵਲੋਂ ਲੋਕ ਸਭਾ ਚੋਣਾਂ ਦੀ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਪਾਰਟੀ ਦੇ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਪਾਰਟੀ ਆਗੂਆਂ ਵਲੋਂ ਅਸਤੀਫ਼ਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਸ੍ਰੀ ਫਤਿਹਗੜ੍ਹ ਸਾਹਿਬ ਤੋਂ ਵਿਧਾਇਕ ਅਤੇ ਕੁੱਲ ਹਿੰਦ ਕਾਂਗਰਸ ਦੇ ਸਕੱਤਰ ਕੁਲਜੀਤ ਸਿੰਘ ਨਾਗਰਾ ਨੇ ਪਾਰਟੀ ਦੇ ਸਕੱਤਰ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਨਾਗਰਾ ਨੇ ਆਪਣਾ ਅਸਤੀਫਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਭੇਜਦਿਆਂ ਲਿਖਿਆ ਹੈ ਕਿ ਲੋਕ ਸਭਾ ਚੋਣਾਂ ਵਿਚ ਕਾਂਗਰਸ ਦੀ ਹੋਈ ਹਾਰ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਨਾਗਰਾ ਨੇ ਕਿਹਾ ਕਿ ਜੇਕਰ ਸਾਡੇ ਪ੍ਰਧਾਨ ਰਾਹੁਲ ਗਾਂਧੀ ਨੇ ਹੀ ਅਸਤੀਫਾ ਦੇ ਦਿੱਤਾ ਤਾਂ ਅਸੀਂ ਵੀ ਆਪਣੇ ਅਹੁਦੇ ‘ਤੇ ਨਹੀਂ ਰਹਿ ਸਕਦੇ।

Check Also

ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ

ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।