ਪੱਤਰਕਾਰ ਆਸਿਤ ਜੌਲੀ ਨੂੰ ਸੂਚਨਾ ਕਮਿਸ਼ਨਰ ਲਗਾਉਣ ਦਾ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਸੇਵਾਮੁਕਤ ਡੀਜੀਪੀ ਸੁਰੇਸ਼ ਅਰੋੜਾ ਨੂੰ ਸੂਬੇ ਦਾ ਮੁੱਖ ਸੂਚਨਾ ਕਮਿਸ਼ਨਰ ਅਤੇ ਪੱਤਰਕਾਰ ਆਸਿਤ ਜੌਲੀ ਨੂੰ ਸੂਚਨਾ ਕਮਿਸ਼ਨਰ ਲਾਉਣ ਦਾ ਫ਼ੈਸਲਾ ਕੀਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ‘ਤੇ ਆਧਾਰਿਤ ਕਮੇਟੀ ਨੇ ਅਰੋੜਾ ਦੇ ਨਾਂ ‘ਤੇ ਸਹਿਮਤੀ ਤੇ ਰਾਜਪਾਲ ਦੀ ਮਨਜ਼ੂਰੀ ਤੋਂ?ਬਾਅਦ ਲੋੜੀਂਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਸੁਰੇਸ਼ ਅਰੋੜਾ ਪੰਜਾਬ ਦੇ ਪਹਿਲੇ ਅਜਿਹੇ ਸੇਵਾਮੁਕਤ ਪੁਲਿਸ ਅਫਸਰ ਹੋਣਗੇ ਜਿਨ੍ਹਾਂ ਨੂੰ ਮੁੱਖ ਸੂਚਨਾ ਕਮਿਸ਼ਨਰ ਲਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਇਸ ਅਹੁਦੇ ‘ਤੇ ਤਿੰਨ ਸੇਵਾਮੁਕਤ ਆਈਏਐੱਸ ਰਾਜਨ ਕਸ਼ਯਪ, ਰਮੇਸ਼ਇੰਦਰ ਸਿੰਘ ਅਤੇ ਐੱਸਐੱਸ ਚੰਨੀ ਸੇਵਾ ਨਿਭਾ ਚੁੱਕੇ ਹਨ। ਇਸ ਅਹੁਦੇ ਲਈ 30 ਜੂਨ ਨੂੰ ਸੇਵਾਮੁਕਤ ਹੋਏ ਵਧੀਕ ਮੁੱਖ ਸਕੱਤਰ ਨਿਰਮਲਜੀਤ ਸਿੰਘ ਕਲਸੀ ਨੇ ਵੀ ਜ਼ੋਰਅਜ਼ਮਾਈ ਕੀਤੀ ਸੀ ਪਰ ਸਰਕਾਰ ਵੱਲੋਂ ਸਾਬਕਾ ਡੀਜੀਪੀ ਦੀ ਚੋਣ ਨੂੰ ਹੀ ਤਰਜੀਹ ਦਿੱਤੀ ਗਈ ਹੈ।
ਸੁਰੇਸ਼ ਅਰੋੜਾ ਨੂੰ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਅਕੂਤਬਰ 2015 ਵਿੱਚ ਸੂਬੇ ਦਾ ਡੀਜੀਪੀ ਨਿਯੁਕਤ ਕੀਤਾ ਗਿਆ ਸੀ ਤੇ ਸੂਬੇ ਵਿੱਚ ਸੱਤਾ ਤਬਦੀਲੀ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਨੇ ਉਨ੍ਹਾਂ ਨੂੰ ਡੀਜੀਪੀ ਦੇ ਅਹੁਦੇ ‘ਤੇ ਬਰਕਰਾਰ ਹੀ ਨਹੀਂ ਸੀ ਰੱਖਿਆ ਸਗੋਂ ਸੇਵਾਮੁਕਤੀ ਦੀ ਮਿਤੀ ਤੋਂ ਬਾਅਦ ਸੇਵਾ ਕਾਲ ਵਿੱਚ ਵਾਧਾ ਵੀ ਕੀਤਾ ਗਿਆ। ਉਹ ਫਰਵਰੀ ਮਹੀਨੇ ਹੀ ਸੇਵਾਮੁਕਤ ਹੋਏ ਸਨ। ਐੱਸਐੱਸ ਚੰਨੀ ਦਾ ਸੇਵਾ ਕਾਲ ਮਈ ਮਹੀਨੇ ਖ਼ਤਮ ਹੋਣ ਮਗਰੋਂ ਇਹ ਅਹੁਦਾ ਖਾਲੀ ਪਿਆ ਸੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …