ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ‘ਚ ਹਰ ਘਰ ਵਿਚ ਲਗਾਓ ਪੌਦੇ
ਜਲੰਧਰ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਹਰ ਘਰ ‘ਚ ਇਕ-ਇਕ ਪੌਦਾ ਜ਼ਰੂਰ ਲਗਾਓ। ਇਹ ਸੱਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਧਿਆਨ ਵਿਚ ਰੱਖਦੇ ਹੋਏ ਦਿੱਤਾ ਹੈ। ਕੈਪਟਨ ਨੇ ਕਿਹਾ ਕਿ ਇਸ ਤਰ੍ਹਾਂ ਕਰਨ ਨਾਲ ਸੂਬੇ ਦੇ ਵਾਤਾਵਰਨ ਨੂੰ ਸੁਧਾਰਨ ਵਿਚ ਕਾਫੀ ਮੱਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਕਾਸ ਪੁਰਬ ਨੂੰ ਦੇਖਦੇ ਹੋਏ ਤਿਆਰੀਆਂ ਵਿਚ ਲੱਗੀ ਹੋਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਹਰ ਪੰਚਾਇਤ ਨੂੰ ਨਿਰਦੇਸ਼ ਦਿੱਤੇ ਹਨ ਕਿ ਹਰ ਪਿੰਡ ਵਿਚ 550-550 ਪੌਦੇ ਲਗਾਏ ਜਾਣ।
ਉਧਰ ਦੂਜੇ ਪਾਸੇ ਕੈਪਟਨ ਸਰਕਾਰ ਨੇ ਪੰਜਾਬ ਵਿਚ ਵੱਖ-ਵੱਖ ਵਿਭਾਗਾਂ ਵਿਚ 29 ਹਜ਼ਾਰ ਅਸਾਮੀਆਂ ਭਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਸਬੰਧੀ ਕੈਪਟਨ ਨੇ 10 ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਵੀ ਮੰਗ ਲਈ ਹੈ।
ਉਸਾਰੀ ਨਿਰਧਾਰਿਤ ਸਮੇਂ ‘ਚ ਮੁਕੰਮਲ ਹੋਣ ਦੀ ਪੂਰੀ ਸੰਭਾਵਨਾ : ਰੰਧਾਵਾ
ਕੰਮ ਦੀ ਨਿਗਰਾਨੀ ਕਰ ਰਹੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਲੰਘੇ ਸਮੇਂ ਕੁੱਝ ਦਿੱਕਤਾਂ ਆਈਆਂ ਸਨ ਪਰ ਹੁਣ ਸਭ ਸਹੀ ਢੰਗ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ, ਲੈਂਡ ਪੋਰਟ ਅਥਾਰਿਟੀ ਆਫ਼ ਇੰਡੀਆ ਅਤੇ ਨਿਰਮਾਣ ਕੰਮ ਦੇਖ ਰਹੀ ਸੀਗਲ ਇੰਡੀਆ ਲਿਮਟਿਡ ਕੰਪਨੀ ਨਾਲ ਲਗਾਤਾਰ ਸੰਪਰਕ ਵਿੱਚ ਹਨ।
Check Also
ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ
ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …