ਦਿਲਪ੍ਰੀਤ ਨੇ ਪਰਮੀਸ਼ ਵਰਮਾ ‘ਤੇ ਕੀਤਾ ਸੀ ਹਮਲਾ
ਮੁਹਾਲੀ/ਬਿਊਰੋ ਨਿਊਜ਼ : ਪੰਜਾਬੀ ਗਾਇਕ ਪਰਮੀਸ਼ ਵਰਮਾ ‘ਤੇ ਹਮਲਾ ਕਰਨ ਵਾਲੇ ਗੈਂਗਸਟਰ ਦਿਲਪ੍ਰੀਤ ਬਾਬਾ ਦੀ ਜ਼ਮਾਨਤ ਅਰਜ਼ੀ ਮੋਹਾਲੀ ਦੀ ਅਦਾਲਤ ਵਲੋਂ ਮਨਜੂਰ ਕਰ ਲਈ ਗਈ ਹੈ। ਦਿਲਪ੍ਰੀਤ ਬਾਬਾ ਨੇ ਮੁਹਾਲੀ ਦੀ ਅਦਾਲਤ ਵਿਚ ਆਪਣੀ ਜ਼ਮਾਨਤ ਦੀ ਅਰਜ਼ੀ ਲਾਈ ਸੀ, ਜਿਸ ਨੂੰ ਮਨਜੂਰ ਕਰਦੇ ਹੋਏ ਅਦਾਲਤ ਨੇ ਦਿਲਪ੍ਰੀਤ ਬਾਬਾ ਨੂੰ ਜ਼ਮਾਨਤ ਦੇ ਦਿੱਤੀ। ਜ਼ਿਕਰਯੋਗ ਹੈ ਕਿ ਗੈਂਗਸਟਰ ਦਿਲਪ੍ਰੀਤ ਬਾਬਾ ਉਤੇ ਗਾਇਕ ਪਰਮੀਸ਼ ਵਰਮਾ ਅਤੇ ਗਾਇਕ ਗਿੱਪੀ ਗਰੇਵਾਲ ਨੂੰ ਧਮਕੀ ਦੇਣ ਦੇ ਆਰੋਪ ਹਨ। ਪੰਜਾਬ ਪੁਲਿਸ ਨੇ ਪਿਛਲੇ ਸਾਲ ਜੁਲਾਈ ਮਹੀਨੇ ਵਿਚ ਚੰਡੀਗੜ੍ਹ ਦੇ ਬੱਸ ਸਟੈਂਡ ਨੇੜਿਓਂ ਦਿਲਪ੍ਰੀਤ ਨੂੰ ਗ੍ਰਿਫਤਾਰ ਕੀਤਾ ਸੀ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …