Breaking News
Home / ਦੁਨੀਆ / ਟਰੰਪ ਪ੍ਰਸ਼ਾਸ਼ਨ ਗੈਰਕਾਨੂੰਨੀ ਪਰਵਾਸੀਆਂ ਨੂੰ ਡਿਪੋਰਟ ਕਰਨ ਦੀ ਤਿਆਰੀ ‘ਚ

ਟਰੰਪ ਪ੍ਰਸ਼ਾਸ਼ਨ ਗੈਰਕਾਨੂੰਨੀ ਪਰਵਾਸੀਆਂ ਨੂੰ ਡਿਪੋਰਟ ਕਰਨ ਦੀ ਤਿਆਰੀ ‘ਚ

ਸ਼ਰਨਾਰਥੀਆਂ ਨੂੰ ਫੜਨ ਲਈ ਮੁਹਿੰਮ ਹੋਵੇਗੀ ਸ਼ੁਰੂ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ਅੰਦਰ ਗੈਰਕਾਨੂੰਨੀ ਤਰੀਕੇ ਰਹਿ ਰਹੇ ਲੱਖਾਂ ਦੀ ਗਿਣਤੀ ਵਿਚ ਭਾਰਤੀਆਂ ਸਮੇਤ ਹੋਰ ਪਰਵਾਸੀਆਂ ‘ਤੇ ਟਰੰਪ ਪ੍ਰਸ਼ਾਸਨ ਸ਼ਿਕੰਜਾ ਕਸਣ ਜਾ ਰਿਹਾ ਹੈ। ਜਾਣਕਾਰੀ ਮਿਲੀ ਹੈ ਕਿ ਅਮਰੀਕਾ ਦਾ ਇਮੀਗ੍ਰੇਸ਼ਨ ਐਂਡ ਕਸਟਮ ਇਨਫੋਰਸਮੈਂਟ (ਆਈ.ਸੀ.ਈ.) ਆਉਂਦੇ ਐਤਵਾਰ 14 ਜੁਲਾਈ ਤੋਂ ਪੂਰੇ ਅਮਰੀਕਾ ਵਿਚ ਗੈਰਕਾਨੂੰਨੀ ਪਰਵਾਸੀਆਂ ਨੂੰ ਫੜਨ ਲਈ ਮੁਹਿੰਮ ਸ਼ੁਰੂ ਕਰ ਦੇਵੇਗਾ। ਆਈ.ਸੀ.ਈ. ਉਨ੍ਹਾਂ ਪਰਵਾਸੀਆਂ ਨੂੰ ਗ੍ਰਿਫਤਾਰ ਕਰੇਗਾ, ਜਿਨ੍ਹਾਂ ਨੂੰ ਅਦਾਲਤ ਵਲੋਂ ਗੈਰਕਾਨੂੰਨੀ ਕਰਾਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਅਮਰੀਕਾ ਵਿਚੋਂ ਡਿਪੋਰਟ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਵੀਟ ਕਰਦਿਆਂ ਲਿਖਿਆ ਸੀ ਕਿ ਆਈ.ਸੀ.ਈ. ਪੂਰੇ ਅਮਰੀਕਾ ਵਿਚ ਗੈਰਕਾਨੂੂੰਨੀ ਪਰਵਾਸੀਆਂ ਖਿਲਾਫ ਮੁਹਿੰਮ ਸ਼ੁਰੂ ਕਰੇਗਾ।

Check Also

ਡੈਲਾਵੇਅਰ ਦੇ ਆਗੂਆਂ ਨੇ ਵਿਸਾਖੀ ਮੌਕੇ ਭੰਗੜੇ ਨਾਲ ਬੰਨ੍ਹਿਆ ਰੰਗ

ਭਾਰਤ ‘ਚ ਤਿਆਰ ਕੀਤੀ ਗਈ ਸੀ ਪੁਸ਼ਾਕ; ਅਮਰੀਕੀ ਆਗੂਆਂ ਨੇ ਪਾਈ ਧਮਾਲ ਨਿਊ ਕੈਸਲ/ਬਿਊਰੋ ਨਿਊਜ਼ …