Breaking News
Home / ਪੰਜਾਬ / ਬੀ.ਐਸ.ਐਫ. ਦੇ ਜਵਾਨਾਂ ਨੂੰ ਸ਼ੋਸ਼ਲ ਮੀਡੀਆ ਗਰੁੱਪਾਂ ਤੋਂ ਚੌਕਸ ਰਹਿਣ ਦੇ ਨਿਰਦੇਸ਼

ਬੀ.ਐਸ.ਐਫ. ਦੇ ਜਵਾਨਾਂ ਨੂੰ ਸ਼ੋਸ਼ਲ ਮੀਡੀਆ ਗਰੁੱਪਾਂ ਤੋਂ ਚੌਕਸ ਰਹਿਣ ਦੇ ਨਿਰਦੇਸ਼

ਜਲੰਧਰ/ਬਿਊਰੋ ਨਿਊਜ਼
ਭਾਰਤੀ ਫੌਜ ਤੋਂ ਬਾਅਦ ਹੁਣ ਬੀ.ਐਸ.ਐਫ. ਨੇ ਵੀ ਪੰਜਾਬ ਦੇ ਨਾਲ ਲੱਗਦੀ ਸਰਹੱਦ ਦੇ ਨੇੜੇ ਤਾਇਨਾਤ ਜਵਾਨਾਂ ਨੂੰ ਸ਼ੋਸ਼ਲ ਮੀਡੀਆ ਗਰੁੱਪਾਂ ਤੋਂ ਚੌਕਸ ਰਹਿਣ ਲਈ ਨਿਰਦੇਸ਼ ਦਿੱਤੇ ਹਨ। ਜਾਣਕਾਰੀ ਮਿਲੀ ਹੈ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਵਲੋਂ ਬੀ.ਐਸ.ਐਫ. ਦੇ ਜਵਾਨਾਂ ਕੋਲੋਂ ਸੂਚਨਾਵਾਂ ਲੈਣ ਲਈ ਸੰਪਰਕ ਕਰਨ ਦੀ ਸਾਜਿਸ਼ ਰਚੀ ਜਾ ਰਹੀ ਹੈ। ਇਸ ਸਬੰਧੀ ਵੱਖ-ਵੱਖ ਸੂਚਨਾਵਾਂ ਇੰਟੈਲੀਜੈਂਸ ਵਿੰਗ ਕੋਲ ਪਹੁੰਚ ਰਹੀਆਂ ਹਨ। ਇਸ ਨੂੰ ਦੇਖਦਿਆਂ ਬੀ.ਐਸ.ਐਫ. ਦੇ ਹੈਡ ਕੁਆਰਟਰ ਨੇ ਪੰਜਾਬ ਅਤੇ ਹੋਰ ਫਰੰਟੀਅਰ ਖੇਤਰਾਂ ਵਿਚ ਤਾਇਨਾਤ ਸਭ ਜਵਾਨਾਂ ਨੂੰ ਅਲਰਟ ਕਰ ਦਿੱਤਾ ਹੈ। ਜਵਾਨਾਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਮੋਬਾਇਲ ਫੋਨ ‘ਤੇ ਕਿਸੇ ਵੀ ਅਣਪਛਾਤੇ ਵਟਸਐਪ ਗਰੁੱਪ ਦਾ ਹਿੱਸਾ ਨਾ ਬਣਨ। ਇਸ ਤੋਂ ਪਹਿਲਾਂ ਭਾਰਤੀ ਫੌਜ ਵੀ ਆਪਣੇ ਜਵਾਨਾਂ ਨੂੰ ਚੌਕਸ ਕਰ ਚੁੱਕੀ ਹੈ।

Check Also

ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ

  ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …