ਬਾਗੀ ਵਿਧਾਇਕਾਂ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਹੁਣ 16 ਜੁਲਾਈ ਨੂੰ ਸੁਣਵਾਈ ਕਰੇਗਾ
ਮੁੰਬਈ/ਬਿਊਰੋ ਨਿਊਜ਼
ਕਰਨਾਟਕ ਵਿਚ ਜਾਰੀ ਰਾਜਨੀਤਕ ਸੰਕਟ ਦੇ ਚੱਲਦਿਆਂ ਮੁੱਖ ਮੰਤਰੀ ਕੁਮਾਰਸਵਾਮੀ ਨੇ ਅੱਜ ਵਿਧਾਨ ਸਭਾ ਦੇ ਸਪੀਕਰ ਕੋਲੋਂ ਬਹੁਮਤ ਸਾਬਤ ਕਰਨ ਲਈ ਸਮਾਂ ਮੰਗਿਆ ਹੈ। ਉਨ੍ਹਾਂ ਵਿਧਾਨ ਸਭਾ ਵਿਚ ਕਿਹਾ ਕਿ ਸੂਬੇ ਵਿਚ ਜਿਸ ਤਰ੍ਹਾਂ ਦੀ ਸਥਿਤੀ ਹੈ, ਉਸ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਬਹੁਮਤ ਸਾਬਤ ਕਰਨ ਲਈ ਸਮਾਂ ਦਿੱਤਾ ਜਾਵੇ। ਕਰਨਾਟਕ ਵਿਚ ਕਾਂਗਰਸ ਦੇ 13 ਅਤੇ ਜੇ.ਡੀ.ਐਸ. ਦੇ 3 ਵਿਧਾਇਕ ਹੁਣ ਤੱਕ ਅਸਤੀਫਾ ਦੇ ਚੁੱਕੇ ਹਨ। ਹਾਲਾਂਕਿ ਸਪੀਕਰ ਨੇ ਇਨ੍ਹਾਂ ਅਸਤੀਫਿਆਂ ਨੂੰ ਸਵੀਕਾਰ ਨਹੀਂ ਕੀਤਾ।
ਦੂਜੇ ਪਾਸੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਦੋਹਾਂ ਪੱਖਾਂ ਦੀ ਦਲੀਲ ਸੁਣਨ ਤੋਂ ਬਾਅਦ ਹੁਣ 16 ਜੁਲਾਈ ਨੂੰ ਫਿਰ ਸੁਣਵਾਈ ਕਰਨ ਦੀ ਗੱਲ ਆਖੀ ਹੈ। ਹੁਣ ਮੰਗਲਵਾਰ ਤੱਕ ਸਪੀਕਰ ਅਸਤੀਫ਼ਾ ਦੇਣ ਵਾਲੇ ਵਿਧਾਇਕਾਂ ‘ਤੇ ਕੋਈ ਫ਼ੈਸਲਾ ਨਹੀਂ ਲੈ ਸਕਣਗੇ ਅਤੇ ਕਰਨਾਟਕ ਵਿਚ ਸਥਿਤੀ ਅਜਿਹੀ ਹੀ ਬਣੀ ਰਹੇਗੀ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …