ਸਰਕਾਰੀ ਸਕੂਲਾਂ ‘ਚ ਲੱਗਣਗੇ ਸੋਲਰ ਪਾਵਰ ਸਿਸਟਮ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਅੰਦਰ ਨਿਰਵਿਘਨ ਬਿਜਲੀ ਮੁਹੱਈਆ ਕਰਾਉਣ ਦਾ ਇੱਕ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ। ਕੈਪਟਨ ਸਰਕਾਰ ਵਲੋਂ ਪੰਜਾਬ ਦੇ ਸਮੁੱਚੇ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਹ ਸਰਕਾਰ ਦੁਆਰਾ ਦਿੱਤੀ ਜਾ ਰਹੀ ਸਹੂਲਤ ਨੂੰ ਜਲਦ ਤੋਂ ਜਲਦ ਅਪਲਾਈ ਕਰਕੇ ਆਪਣੇ ਸਕੂਲਾਂ ਵਿਚ ਲਗਾਉਣ।ઠ ਸਰਕਾਰ ਨੇ ਸਰਕਾਰੀ ਸਕੂਲਾਂ ਲਈ ਸੋਲਰ ਪਾਵਰ ਸਿਸਟਮ ਲਾਉਣ ਲਈ 3080 ਲੱਖ ਰੁਪਏ ਦੀ ਰਾਸ਼ੀ ਪ੍ਰਵਾਨ ਕਰ ਦਿੱਤੀ ਹੈ। ਜਿਸ ਤਹਿਤ ਸਕੂਲਾਂ ਵਿਚ ઠਕਿਲੋਵਾਟ ਸੋਲਰ ਪਾਵਰ ਸਿਸਟਮ ਫਿਟ ਕੀਤੇ ਜਾਣਗੇ ਤਾਂ ਜੋ ਬੱਚਿਆਂ ਨੂੰ ਪੱਖਿਆਂ, ਕੂਲਰਾਂ ਤੇ ਲਾਈਟਾਂ ਆਦਿ ਦੀ ਸਹੂਲਤ ਮਿਲ ਸਕੇ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …