Breaking News
Home / ਪੰਜਾਬ / ਯੂਨਾਈਟਿਡ ਅਕਾਲੀ ਦਲ ਦੋਫਾੜ

ਯੂਨਾਈਟਿਡ ਅਕਾਲੀ ਦਲ ਦੋਫਾੜ

ਭਾਈ ਮੋਹਕਮ ਸਿੰਘ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਹਟਾਇਆ
ਚੰਡੀਗੜ੍ਹ/ਬਿਊਰੋ ਨਿਊਜ਼
ਬਰਗਾੜੀ ‘ਚ ਹੋਈ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਅਤੇ ਬਹਿਬਲ ਕਲਾਂ ਵਿਚ ਹੋਏ ਗੋਲੀਕਾਂਡ ਦੇ ਮਾਮਲਿਆਂ ਨੂੰ ਲੈ ਕੇ ਲੰਮਾ ਸਮਾਂ ਬਰਗਾੜੀ ‘ਚ ਮੋਰਚਾ ਲਗਾਇਆ ਗਿਆ। ਮੋਰਚੇ ਦੀ ਸਮਾਪਤੀ ਤੋਂ ਬਾਅਦ ਪੰਥਕ ਜਥੇਬੰਦੀਆਂ ਇਕਜੁੱਟ ਹੋਣ ਦੀ ਥਾਂ ਆਪਸੀ ਫੁੱਟ ਦਾ ਸ਼ਿਕਾਰ ਹੋ ਗਈਆਂ। ਇਸ ਦੇ ਚੱਲਦਿਆਂ ਬਰਗਾੜੀ ਮੋਰਚੇ ਵਿਚ ਅਹਿਮ ਭੂਮਿਕਾ ਨਿਭਾਉਣ ਵਾਲਾ ਯੂਨਾਈਟਿਡ ਅਕਾਲੀ ਦਲ ਵੀ ਦੋਫਾੜ ਹੋ ਗਿਆ। ਪਾਰਟੀ ਦੇ ਕਈ ਪ੍ਰਮੁੱਖ ਅਹੁਦੇਦਾਰਾਂ ਅਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਆਗੂਆਂ ਨੇ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿਚ ਮੀਟਿੰਗ ਕਰਕੇ ਭਾਈ ਮੋਹਕਮ ਸਿੰਘ ਨੂੰ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨਗੀ ਅਹੁਦੇ ਤੋਂ ਹਟਾ ਕੇ ਉਨ੍ਹਾਂ ਦੀ ਥਾਂ ਸੀਨੀਅਰ ਆਗੂ ਗੁਰਦੀਪ ਸਿੰਘ ਬਠਿੰਡਾ ਨੂੰ ਨਵਾਂ ਪ੍ਰਧਾਨ ਚੁਣ ਲਿਆ। ਇਸ ਤੋਂ ਬਾਅਦ ਨਵੇਂ ਪ੍ਰਧਾਨ ਨੇ ਭਵਿੱਖ ਦੇ ਪ੍ਰੋਗਰਾਮ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਬੇਅਦਬੀ ਅਤੇ ਗੋਲੀਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਜੇਲ੍ਹਾਂ ਵਿਚ ਬੰਦ ਸਿੱਖ ਨਜ਼ਰਬੰਦਾਂ ਦੀ ਰਿਹਾਈ ਲਈ ਸੰਘਰਸ਼ ਕੀਤਾ ਜਾਵੇਗਾ। ਉਧਰ ਦੂਜੇ ਪਾਸੇ ਮੋਹਕਮ ਸਿੰਘ ਨੇ 15 ਜੁਲਾਈ ਨੂੰ ਆਪਣੀ ਵੱਖਰੀ ਮੀਟਿੰਗ ਸੱਦ ਲਈ ਹੈ।

Check Also

ਨੈਸ਼ਨਲ ਗਰੀਨ ਟਿ੍ਰਬਿਊਨਲ ਵੱਲੋਂ ਪੰਜਾਬ ਸਰਕਾਰ ਦੀ ਖਿਚਾਈ

ਜਲਦੀ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਨੇ ਪੰਜਾਬ ਵਿੱਚ …