4.1 C
Toronto
Wednesday, January 14, 2026
spot_img
Homeਪੰਜਾਬ10 ਰੁਪਏ ਫੀਸ ਭਰ ਕੇ ਪ੍ਰਕਾਸ਼ ਸਿੰਘ ਬਾਦਲ ਬਣੇ ਅਕਾਲੀ ਦਲ ਦੇ...

10 ਰੁਪਏ ਫੀਸ ਭਰ ਕੇ ਪ੍ਰਕਾਸ਼ ਸਿੰਘ ਬਾਦਲ ਬਣੇ ਅਕਾਲੀ ਦਲ ਦੇ ਮੈਂਬਰ

ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੁੜਨ ਲਈ ਕੀਤੀ ਅਪੀਲ
ਲੰਬੀ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ 10 ਰੁਪਏ ਦੀ ਫੀਸ ਭਰ ਕੇ ਅਕਾਲੀ ਦਲ (ਬਾਦਲ) ਦੀ ਮੈਂਬਰਸ਼ਿਪ ਹਾਸਲ ਕੀਤੀ। ਉਹ ਅੱਜ ਪਿੰਡ ਬਾਦਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਦਾ ਆਗਾਜ਼ ਕਰ ਰਹੇ ਸਨ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਹਾਜ਼ਰ ਸਨ ਅਤੇ ਉਨ੍ਹਾਂ ਨੇ ਵੀ ਪਰਚੀ ਕਟਵਾ ਕੇ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਇਸ ਮੌਕੇ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਬਿਹਤਰੀ ਲਈ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੁੜਨ ਅਤੇ ਮੈਂਬਰ ਬਣਨ ਦਾ ਸੱਦਾ ਦਿੱਤਾ।

RELATED ARTICLES
POPULAR POSTS