ਨਸ਼ਿਆਂ ਦੇ ਮੁੱਦੇ ‘ਤੇ 25 ਜੁਲਾਈ ਨੂੰ ਉਤਰੀ ਸੂਬਿਆਂ ਦੀ ਹੋਵੇਗੀ ਮੀਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੇ ਅੱਜ ਨਸ਼ਿਆਂ ਵਿਰੁੱਧ ਲੜੀ ਜਾ ਰਹੀ ਲੜਾਈ ‘ਤੇ ਚਰਚਾ ਕੀਤੀ। ਚੰਡੀਗੜ੍ਹ ‘ਚ ਹੋਈ ਮੁਲਾਕਾਤ ਦੌਰਾਨ ਕੈਪਟਨ ਅਮਰਿੰਦਰ ਅਤੇ ਮਨੋਹਰ ਲਾਲ ਖੱਟਰ ਨੇ ਆਉਣ ਵਾਲੀ 25 ਜੁਲਾਈ ਨੂੰ ਸਾਰੇ ਉੱਤਰੀ ਸੂਬਿਆਂ ਦੀ ਅੰਤਰਰਾਜੀ ਬੈਠਕ ਕਰਨ ਲਈ ਸਹਿਮਤੀ ਦਿੱਤੀ। ਮੁਲਾਕਾਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਲੋਂ ਇਸ ਬੈਠਕ ਦੀ ਮੇਜ਼ਬਾਨੀ ਕੀਤੀ ਜਾਵੇਗੀ। ਨਸ਼ਿਆਂ ਸਬੰਧੀ ਇਸ ਦੂਜੀ ਅੰਤਰਰਾਜੀ ਬੈਠਕ ਵਿਚ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਰਾਜਸਥਾਨ, ਉਤਰਾਖੰਡ ਅਤੇ ਦਿੱਲੀ ਦੇ ਮੁੱਖ ਮੰਤਰੀਆਂ ਦੇ ਨਾਲ ਹੀ ਜੰਮੂ-ਕਸ਼ਮੀਰ ਦੇ ਰਾਜਪਾਲ, ਦਿੱਲੀ ਦੇ ਉਪ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਸ਼ਾਮਲ ਹੋਣ ਦੀ ਉਮੀਦ ਹੈ।
Check Also
ਲੁਧਿਆਣਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਦੋ ਮੈਂਬਰੀ ਕਮੇਟੀ ਬਣਾਈ
ਰਾਣਾ ਗੁਰਜੀਤ ਸਿੰਘ ਅਤੇ ਸ਼ਾਮ ਸੁੰਦਰ ਸੰਭਾਲਣਗੇ ਕਮਾਨ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਪੱਛਮੀ ਵਿਧਾਨ ਸਭਾ …