ਆਚਾਰੀਆ ਦੇਵ ਵਰਤ ਗੁਜਾਰਾਤ ਦੇ ਰਾਜਪਾਲ ਬਣਾਏ ਗਏ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਕਲਰਾਜ ਮਿਸ਼ਰਾ ਨੂੰ ਹਿਮਾਚਲ ਦਾ ਨਵਾਂ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਕਲਰਾਜ ਮਿਸ਼ਰਾ ਨੇ ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਸੀ। ਹਿਮਾਚਲ ਦੇ ਮੌਜੂਦਾ ਰਾਜਪਾਲ ਅਚਾਰੀਆ ਦੇਵ ਵਰਤ ਨੂੰ ਗੁਜਰਾਤ ਦਾ ਨਵਾਂ ਰਾਜਪਾਲ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਸਾਬਕਾ ਰਾਜ ਸਭਾ ਮੈਂਬਰ ਓ.ਪੀ. ਕੋਹਲੀ ਗੁਜਰਾਤ ਦੇ ਰਾਜਪਾਲ ਸਨ। ਜ਼ਿਕਰਯੋਗ ਹੈ ਕਿ ਮਿਸ਼ਰਾ ਤਿੰਨ ਵਾਰ ਰਾਜ ਸਭਾ ਦੇ ਮੈਂਬਰ ਰਹਿ ਚੁੱਕੇ ਹਨ। ਉਹ 2012 ਵਿਚ ਲਖਨਊ ਵਿਧਾਨ ਸਭਾ ਸੀਟ ਤੋਂ ਵਿਧਾਇਕ ਚੁਣੇ ਗਏ ਹਨ ਅਤੇ 2014 ਵਿਚ ਸੰਸਦ ਮੈਂਬਰ ਵੀ ਬਣੇ।
Check Also
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ
ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …