ਕਿਹਾ – ਸਿੱਧੂ ਸਾਡੀ ਪਾਰਟੀ ‘ਚ ਆਉਣ, ਅਸੀਂ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕਰਾਂਗੇ
ਕਪੂਰਥਲਾ/ਬਿਊਰੋ ਨਿਊਜ਼
ਨਵਜੋਤ ਸਿੱਧੂ ਵਲੋਂ ਮੁੱਖ ਮੰਤਰੀ ਨੂੰ ਭੇਜੇ ਗਏ ਅਸਤੀਫ਼ੇ ਨੂੰ ਅਧੂਰਾ ਦੱਸਦਿਆਂ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਸਿੱਧੂ ਨੂੰ ਕਾਂਗਰਸ ਪਾਰਟੀ ਤੋਂ ਵੀ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਬੈਂਸ ਨੇ ਸਿੱਧੂ ਨੂੰ ਸੱਦਾ ਦਿੱਤਾ ਕਿ ਉਹ ਉਨ੍ਹਾਂ ਨਾਲ ਆਉਣ ਅਤੇ ਉਨ੍ਹਾਂਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਚਿਹਰੇ ਵਜੋਂ ਸੂਬੇ ਵਿਚ ਲੋਕਾਂ ਸਾਹਮਣੇ ਪੇਸ਼ ਕੀਤਾ ਜਾਵੇਗਾ। ਬੈਂਸ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਵਲੋਂ ਰੇਤ ਮਾਫ਼ੀਆ, ਕੇਬਲ ਮਾਫ਼ੀਆ ਅਤੇ ਸਥਾਨਕ ਸਰਕਾਰਾਂ ਵਿਭਾਗ ਵਿਚ ਹੁੰਦੇ ਘਪਲੇ ਉਜਾਗਰ ਕੀਤੇ ਗਏ ਪਰ ਕੈਪਟਨ ਸਰਕਾਰ ਨੇ ਉਨ੍ਹਾਂ ਦੀ ਕੋਈ ਗੱਲ ਨਹੀਂ ਮੰਨੀ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਹੁਣ ਹੋਰ ਜ਼ਲੀਲ ਨਹੀਂ ਹੋਣਾ ਚਾਹੀਦਾ ਅਤੇ ਕਾਂਗਰਸ ਪਾਰਟੀ ਤੋਂ ਵੀ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

