ਰਾਹੁਲ ਤੋਂ ਬਾਅਦ ਕੈਪਟਨ ਨੂੰ ਵੀ ਭੇਜਿਆ ਅਸਤੀਫ਼ਾ
ਚੰਡੀਗੜ੍ਹ/ਬਿਊਰੋ ਨਿਊਜ਼
ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੀ ਸਿਆਸਤ ਨੂੰ ਇਕ ਵਾਰ ਫਿਰ ਭਖਾ ਦਿੱਤਾ ਹੈ। ਸਿੱਧੂ ਨੇ ਆਪਣਾ ਅਸਤੀਫਾ ਲੰਘੀ 10 ਜੂਨ ਨੂੰ ਹੀ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਸੀ, ਜਿਸ ਦੀ ਜਾਣਕਾਰੀ ਸਿੱਧੂ ਨੇ ਲੰਘੇ ਕੱਲ੍ਹ ਹੀ ਟਵੀਟ ਕਰਕੇ ਦਿੱਤੀ। ਸਿੱਧੂ ਨੇ ਆਪਣੇ ਅਸਤੀਫ਼ੇ ਦਾ ਖੁਲਾਸਾ ਕਰਕੇ ਕਾਂਗਰਸ ਦੀ ਰਾਜਨੀਤੀ ਵਿਚ ਹਲਚਲ ਮਚਾ ਦਿੱਤੀ। ਉਨ੍ਹਾਂ ਆਪਣੇ ਅਸਤੀਫ਼ੇ ਦਾ ਖੁਲਾਸਾ ਵਿਭਾਗ ਬਦਲਣ ਤੋਂ 34 ਦਿਨਾਂ ਬਾਅਦ ਕੀਤਾ। ਇਸ ਦੇ ਚੱਲਦਿਆਂ ਸਿੱਧੂ ਨੇ ਆਪਣਾ ਅਸਤੀਫਾ ਕੈਪਟਨ ਅਮਰਿੰਦਰ ਨੂੰ ਵੀ ਭੇਜ ਦਿੱਤਾ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਟਿਕ ਗਈਆਂ ਹਨ। ਦੂਜੇ ਪਾਸੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਅਤੇ ਚਰਨਜੀਤ ਚੰਨੀ ਦਾ ਕਹਿਣਾ ਸੀ ਕਿ ਸਿੱਧੂ ਅਸਤੀਫਾ ਦੇ ਕੇ ਡਰਾਮਾ ਕਰ ਰਹੇ ਹਨ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …