ਬਿਨਾ ਵੀਜ਼ਾ ਤੋਂ ਹਰ ਰੋਜ਼ 5 ਹਜ਼ਾਰ ਸ਼ਰਧਾਲੂ ਕਰ ਸਕਣਗੇ ਕਰਤਾਰਪੁਰ ਸਾਹਿਬ ਦੇ ਦਰਸ਼ਨ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਅਤੇ ਪਾਕਿਸਤਾਨ ਦੇ ਅਧਿਕਾਰੀਆਂ ਦੀ ਵਾਹਗਾ ਸਰਹੱਦ ‘ਤੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਲੰਘੇ ਕੱਲ੍ਹ ਦੂਜੇ ਗੇੜ ਦੀ ਅਹਿਮ ਬੈਠਕ ਵਿੱਚ 80 ਫੀਸਦੀ ਸ਼ਰਤਾਂ ‘ਤੇ ਸਹਿਮਤੀ ਬਣੀ। ਇਸ ਤਹਿਤ ਪਾਕਿਸਤਾਨ ਅਤੇ ਭਾਰਤ ਇਸ ਗੱਲ ‘ਤੇ ਸਹਿਮਤ ਹੋ ਗਏ ਕਿ ਗੁਰਦੁਆਰਾ ਕਰਤਾਰਪੁਰ ਵਿੱਚ ਰੋਜ਼ਾਨਾ 5 ਹਜ਼ਾਰ ਸ਼ਰਧਾਲੂ ਜਾ ਸਕਣਗੇ। ਇਸ ਲਈ ਵੀਜ਼ੇ ਦੀ ਲੋੜ ਨਹੀਂ ਹੋਵੇਗੀ ਅਤੇ ਓ.ਸੀ.ਆਈ. ਕਾਰਡਧਾਰਕਾਂ ਨੂੰ ਵੀ ਲਾਂਘੇ ਦੇ ਇਸਤੇਮਾਲ ਦੀ ਇਜਾਜ਼ਤ ਹੋਵੇਗੀ। ਉੱਚ ਪੱਧਰੀ ਮੀਟਿੰਗ ਵਿੱਚ ਭਾਰਤ ਵੱਲੋਂ ਜੁਆਇੰਟ ਸਕੱਤਰ ਐਸ ਸੀ ਐਲ ਦਾਸ ਅਤੇ ਪਾਕਿਸਤਾਨ ਵੱਲੋਂ ਡਾ. ਮੁਹੰਮਦ ਫੈਸਲ ਦੀ ਅਗਵਾਈ ਹੇਠ ਵਫ਼ਦ ਨੇ ਹਿੱਸਾ ਲਿਆ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …