ਕਿਹਾ -550ਵੇਂ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ ਦਾ ਹਿੱਸਾ ਬਣਨਗੇ ਪ੍ਰਧਾਨ ਮੰਤਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਸੰਬੰਧੀ ਸੋਸ਼ਲ ਮੀਡੀਆ ‘ਤੇ ਜਾਣਕਾਰੀ ਸਾਂਝੀ ਕਰਦਿਆਂ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਦੂਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣਨ ‘ਤੇ ਮੋਦੀ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਨੇ ਦੱਸਿਆਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾ ਰਹੇ ਸਮਾਗਮਾਂ ਬਾਰੇ ਵੀ ਉਨ੍ਹਾਂਪ੍ਰਧਾਨ ਮੰਤਰੀ ਨਾਲ ਵਿਚਾਰ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਵਿਸ਼ਵਾਸ ਦਿਵਾਇਆ ਕਿ ਉਹ ਮੁੱਖ ਸਮਾਗਮ ਦਾ ਹਿੱਸਾ ਵੀ ਬਣਨਗੇ ਅਤੇ ਸਮਾਗਮਾਂ ਦੇ ਪ੍ਰਬੰਧ ਲਈ ਜੋ ਵੀ ਮਦਦ ਦੀ ਲੋੜ ਹੋਵੇਗੀ, ਉਨ੍ਹਾਂ ਵਲੋਂ ਕੀਤੀ ਜਾਵੇਗੀ।ਮੁੱਖ ਮੰਤਰੀ ਨੇ ਮੋਦੀ ਨਾਲ ਪੰਜਾਬ ‘ਤੇ 31 ਹਜ਼ਾਰ ਕਰੋੜ ਰੁਪਏ ਦੇ ਅਨਾਜ ਕਰਜ਼ੇ ਦਾ ਮੁੱਦਾ ਵੀ ਵਿਚਾਰਿਆ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ‘ਚ ਪਸਰ ਰਹੇ ਪਾਣੀ ਦੇ ਸੰਕਟ ਬਾਰੇ ਵੀ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਵੀ ਗੱਲਬਾਤ ਕੀਤੀ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …