ਅਗਲੀ ਸੁਣਵਾਈ ਹੁਣ 25 ਜੁਲਾਈ ਨੂੰ ਹੋਵੇਗੀ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰਮਾਣਹਾਨੀ ਦੇ ਮਾਮਲੇ ਵਿਚ ਜ਼ਮਾਨਤ ਮਿਲ ਗਈ ਹੈ। ਇਹ ਮਾਣਹਾਨੀ ਦਾ ਮਾਮਲਾ ਭਾਜਪਾ ਆਗੂ ਵਿਜੇਂਦਰ ਗੁਪਤਾ ਵਲੋਂ ਦਰਜ ਕਰਵਾਇਆ ਗਿਆ ਸੀ। ਅਦਾਲਤ ਨੇ ਦੋਵਾਂਨੂੰ 10-10 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦਿੱਤੀ। ਜ਼ਿਕਰਯੋਗ ਹੈ ਕਿ ਭਾਜਪਾ ਆਗੂ ਵਿਜੇਂਦਰ ਗੁਪਤਾ ਨੇ ਅਕਸ ਖ਼ਰਾਬ ਕਰਨ ਦਾ ਇਲਜ਼ਾਮ ਲਾਉਂਦਿਆਂ ਕੇਜਰੀਵਾਲ ਅਤੇ ਸਿਸੋਦੀਆ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ ਕੀਤਾ ਸੀ। ਕੇਜਰੀਵਾਲ ਅਤੇ ਸਿਸੋਦੀਆ ਨੇ ਗੁਪਤਾ ਉਤੇ ਇਲਜ਼ਾਮ ਲਗਾਇਆ ਸੀ ਕਿ ਉਹ ‘ਆਪ’ ਮੁਖੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਲੋਕਾਂਵਿਚ ਸ਼ਾਮਲਸੀ। ਮਾਮਲੇ ਦੀ ਅਗਲੀ ਸੁਣਵਾਈ ਹੁਣ 25 ਜੁਲਾਈ ਨੂੰ ਹੋਵੇਗੀ।
Check Also
ਉੜੀਸਾ ’ਚ ਤਿੰਨ ਟਰੇਨਾਂ ਆਪਸ ’ਚ ਟਕਰਾਈਆਂ
238 ਵਿਅਕਤੀਆਂ ਦੀ ਹੋਈ ਮੌਤ, 900 ਤੋਂ ਵੱਧ ਜ਼ਖਮੀ ਭੁਵਨੇਸ਼ਵਰ/ਬਿਊਰੋ ਨਿਊਜ਼ : ਓੜੀਸਾ ਦੇ ਬਾਲਾਸੋਰ …