-4.7 C
Toronto
Wednesday, December 3, 2025
spot_img
Homeਭਾਰਤਮੁਫਤ ਬਿਜਲੀ ਦੀ ਸਹੂਲਤ ਖਤਮ ਕਰਨ ਦੀ ਤਿਆਰੀ 'ਚ ਮੋਦੀ ਸਰਕਾਰ

ਮੁਫਤ ਬਿਜਲੀ ਦੀ ਸਹੂਲਤ ਖਤਮ ਕਰਨ ਦੀ ਤਿਆਰੀ ‘ਚ ਮੋਦੀ ਸਰਕਾਰ

ਸਮਾਰਟ ਮੀਟਰ ਲੱਗਣਗੇ ਅਤੇ ਕਰਵਾਉਣਗੇ ਪੈਣਗੇ ਰੀਚਾਰਜ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੇ ਕਈ ਸੂਬਿਆਂ ਵਿਚ ਗਰਮੀ ਵਧਣ ਦੇ ਨਾਲ-ਨਾਲ ਬਿਜਲੀ ਦੀ ਮੰਗ ਵੀ ਵਧ ਰਹੀ ਹੈ। ਰਾਜਧਾਨੀ ਦਿੱਲੀ ਵਿਚ ਪਿਛਲੇ ਦਿਨੀਂ ਬਿਜਲੀ ਦੀ ਮੰਗ ਰਿਕਾਰਡ ਪੱਧਰ ‘ਤੇ ਪਹੁੰਚ ਚੁੱਕੀ ਸੀ। ਅਜਿਹੇ ਵਿਚ ਕੇਂਦਰ ਸਰਕਾਰ ਗਾਹਕਾਂ ਨੂੰ ਬਿਜਲੀ ਜਿੰਨਾ ਤੇਜ਼ ਝਟਕਾ ਦੇਣ ਲਈ ਤਿਆਰ ਹੈ। ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ ਨੇ ਕਿਹਾ ਹੈ ਕਿ ਭਾਰਤ ਇੱਕ ਨਵੀਂ ਵਿਵਸਥਾ ਵੱਲ ਵਧ ਰਿਹਾ ਹੈ, ਜਿੱਥੇ ਬਿਜਲੀ ਗਾਹਕਾਂ ਨੂੰ ਪਹਿਲਾਂ ਭੁਗਤਾਨ ਕਰਨਾ ਪਵੇਗਾ ਤੇ ਫੇਰ ਉਨ੍ਹਾਂ ਨੂੰ ਬਿਜਲੀ ਮਿਲੇਗੀ।
ਊਰਜਾ ਮੰਤਰੀ ਨੇ ਕਿਹਾ ਹੈ ਕਿ ਸੂਬਾ ਸਰਕਾਰਾਂ ਸਮਾਜ ਦੇ ਕੁਝ ਵਰਗਾਂ ਨੂੰ ਮੁਫਤ ਬਿਜਲੀ ਦੇ ਸਕਦੀਆਂ ਹਨ, ਪਰ ਉਸ ਲਈ ਵੀ ਉਨ੍ਹਾਂ ਨੂੰ ਆਪਣੇ ਸੂਬਾ ਬਜਟ ਵਿੱਚੋਂ ਹੀ ਭੁਗਤਾਨ ਕਰਨਾ ਪਵੇਗਾ। ਇਸ ਨਾਲ ਸਾਫ਼ ਹੋ ਗਿਆ ਹੈ ਕਿ ਕੇਂਦਰ ਸਰਕਾਰ ਬਿਜਲੀ ‘ਤੇ ਸਬਸਿਡੀ ਨਾ ਦੇਣ ਦਾ ਫੈਸਲਾ ਕਰ ਚੁੱਕੀ ਹੈ। ਇਸ ਦੇ ਨਾਲ ਹੀ ਸਰਕਾਰ ਸਮਾਰਟ ਮੀਟਰ ਲਾਉਣ ਦੀ ਤਿਆਰੀ ਵਿਚ ਹੈ ਜਿਸ ਨੂੰ ਪਹਿਲਾਂ ਰਿਚਾਰਜ ਕਰਨਾ ਪਿਆ ਕਰੇਗਾ ਤੇ ਫਿਰ ਜਿੰਨੀ ਬਿਜਲੀ ਤੁਸੀਂ ਵਰਤੋਗੇ, ਓਨੇ ਪੈਸੇ ਹੀ ਕੱਟਦੇ ਰਹਿਣਗੇ।

RELATED ARTICLES
POPULAR POSTS