ਤਲਵੰਡੀ ਸਾਬੋ ਨੇੜਲੇ ਪਿੰਡ ਰਾਜਗੜ੍ਹ ‘ਚ ਕਰਜ਼ਈ ਕਿਸਾਨ ਨੇ ਕੀਤੀ ਖੁਦਕੁਸ਼ੀ
ਤਲਵੰਡੀ ਸਾਬੋ/ਬਿਊਰੋ ਨਿਊਜ਼
ਪੰਜਾਬ ਵਿਚ ਕਿਸਾਨੀ ਕਰਜ਼ੇ ਅਤੇ ਨਸ਼ਿਆਂ ਕਾਰਨ ਲਗਾਤਾਰ ਮਨੁੱਖੀ ਜਾਨਾਂ ਜਾ ਰਹੀਆਂ ਹਨ। ਹਰ ਰੋਜ਼ ਅਜਿਹੀਆਂ ਖਬਰਾਂ ਮੀਡੀਆ ਵਲੋਂ ਸਾਹਮਣੇ ਲਿਆਂਦੀਆਂ ਜਾ ਰਹੀਆਂ ਹਨ। ਇਸ ਦੇ ਚੱਲਦਿਆਂ ਤਲਵੰਡੀ ਸਾਬੋ ਨੇੜਲੇ ਪਿੰਡ ਰਾਜਗੜ੍ਹ ਕੁੱਬੇ ਵਿਚ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮਿਲੀ ਹੈ ਕਿ 33 ਸਾਲਾ ਗੁਰਮੀਤ ਸਿੰਘ ਸਿਰ ਆੜ੍ਹਤੀਆਂ ਦਾ ਕਰਜ਼ਾ ਸੀ, ਜਿਸ ਕਰਕੇ ਉਸ ਨੇ ਆਪਣੀ ਕੁੱਝ ਜ਼ਮੀਨ ਵੇਚ ਦਿੱਤੀ ਸੀ। ਇਸੇ ਪ੍ਰੇਸ਼ਾਨੀ ਤੋਂ ਤੰਗ ਆ ਕੇ ਉਸ ਨੇ ਆਪਣੇ ਘਰ ਵਿਚ ਹੀ ਜ਼ਹਿਰਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …