ਬੈਂਸ ਨੇ ਕਿਹਾ – ਬਾਦਲ ਸਰਕਾਰ ਨੇ 10 ਸਾਲ ਪੰਜਾਬ ‘ਚ ਲੁੱਟਿਆ ਅਤੇ ਹੁਣ ਕੈਪਟਨ ਸਰਕਾਰ ਵੀ ਉਸੇ ਰਾਹ ‘ਤੇ ਤੁਰੀ
ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਦੂਜੇ ਸੂਬਿਆਂ ਤੋਂ ਪਾਣੀ ਦੀ ਕੀਮਤ ਵਸੂਲੀ ਸਬੰਧੀ ਅੰਦਰੋਨ ਸ਼ੁਰੂ ਕਰ ਦਿੱਤਾ ਹੈ। ਸ੍ਰੀ ਮੁਕਤਸਰ ਸਾਹਿਬ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਬੈਂਸ ਨੇ ਕਿਹਾ ਕਿ ਪਿਛਲੀ ਬਾਦਲ ਸਰਕਾਰ ਨੇ 10 ਸਾਲ ਅਤੇ ਹੁਣ ਢਾਈ ਸਾਲ ਤੋਂ ਕਾਂਗਰਸ ਸਰਕਾਰ ਨੇ ਪੰਜਾਬ ਨੂੰ ਤਬਾਹੀ ਦੇ ਕੰਡੇ ‘ਤੇ ਲਿਆ ਖੜ੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਨਾਲੋਂ ਚਾਰ ਰੱਤੀਆਂ ਵਧ ਕੇ ਕਾਂਗਰਸ ਸਰਕਾਰ ਪੰਜਾਬ ਨੂੰ ਲੁੱਟ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਨੂੰ ਹੱਕ ਦਿਵਾਉਣੇ ਹਨ ਤਾਂ ਸਮੂਹ ਪੰਜਾਬੀਆਂਨੂੰ ਇੱਕਜੁੱਟ ਹੋਣਾ ਚਾਹੀਦਾ ਹੈ। ਬੈਂਸ ਨੇ ਕਿਹਾ ਕਿ ਪੰਜਾਬ ਦਾ ਕੀਮਤੀ ਪਾਣੀ ਦੂਜੇ ਸੂਬਿਆਂਨੂੰ ਦਿੱਤਾ ਜਾ ਰਿਹਾ ਹੈ ਅਤੇ ਸਾਡਾ ਕਾਨੂੰਨੀ ਹੱਕ ਬਣਦਾ ਹੈ ਕਿ ਉਸ ਦੀ ਕੀਮਤ ਵਸੂਲੀਏ।ਇਸੇ ਦੌਰਾਨ ਬੈਂਸ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਪਾਰਟੀ ਨੂੰ ਤੁਰੰਤ ਛੱਡ ਕੇ ਪੰਜਾਬ ਦੇ ਹੱਕਾਂ ਲਈ ਵਾਪਸ ਆਉਣਾ ਚਾਹੀਦਾ ਹੈ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …