ਸੰਸਦ ਮੈਂਬਰਾਂ ਨੇ ਇਕ ਸੁਰ ‘ਚ ਕਿਹਾ – ਪੰਜਾਬ ਦੇ ਮਸਲੇ ਹੱਲ ਕਰਵਾਉਣ ਲਈ ਅਵਾਜ਼ ਚੁੱਕਦੇ ਰਹਾਂਗੇ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਮੁੱਖ ਮੰਤਰੀ ਨੇ ਦੱਸਿਆ ਕਿ ਸੰਸਦ ਮੈਂਬਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋਈ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਲਗਾਤਾਰ ਸਦਨ ਵਿਚ ਪੰਜਾਬ ਤੇ ਪੰਜਾਬੀਆਂ ਦੇ ਗੰਭੀਰ ਮੁੱਦਿਆਂ ਨੂੰ ਬੇਬਾਕੀ ਨਾਲ ਚੁੱਕ ਰਹੇ ਹਨ। ਉਨ੍ਹਾਂ ਕਿਹਾ ਕਿ ਇਹੀ ਸਾਡੀ ਅਸਲ ਜ਼ਿੰਮੇਵਾਰੀ ਹੈ ਕਿ ਜਿਨ੍ਹਾਂ ਲੋਕਾਂ ਨੇ ਸਾਡੇ ‘ਤੇ ਵਿਸ਼ਵਾਸ ਕਰਕੇ ਸਾਨੂੰ ਚੁਣਿਆ ਹੈ ਅਸੀਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰੀਏ। ਇਸ ਮੌਕੇ ਸੰਸਦ ਮੈਂਬਰਾਂ ਨੇ ਵੀ ਕਿਹਾ ਕਿ ਉਹ ਪੰਜਾਬ ਦੀ ਜਨਤਾ ਦੇ ਮਸਲਿਆਂ ਦਾ ਹੱਲ ਕਰਵਾਉਣ ਲਈ ਪੂਰੀ ਕੋਸ਼ਿਸ਼ ਕਰਨਗੇ ਅਤੇ ਸਦਨ ਵਿਚ ਅਵਾਜ਼ ਵੀ ਉਠਾਉਂਦੇ ਰਹਿਣਗੇ। ਧਿਆਨ ਰਹੇ ਕਿ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕੈਪਟਨ ਅਮਰਿੰਦਰ ਨਾਲ ਮੁਲਾਕਾਤ ਨਹੀਂ ਕੀਤੀ।
Check Also
ਅਗਲੇ 5 ਸਾਲਾਂ ਵਿਚ ਗਰਮੀ ਹੋਰ ਵੀ ਭਿਆਨਕ ਹੋ ਜਾਵੇਗੀ
ਮੌਸਮ ਸਬੰਧੀ ਏਜੰਸੀਆਂ ਨੇ ਕੀਤੀ ਭਵਿੱਖਬਾਣੀ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਦੀਆਂ ਦੋ ਪ੍ਰਮੁੱਖ ਮੌਸਮ ਏਜੰਸੀਆਂ ਨੇ …