ਕੇਂਦਰੀ ਸਿਹਤ ਮੰਤਰੀ ਨੇ ਸੂਬੇ ਤੋਂ ਮੰਗੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿੱਚ ਦੂਜੇ ਏਮਜ ਨੂੰ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਨ ਬਾਰੇ ਕੇਂਦਰੀਸਿਹਤ ਮੰਤਰੀ ਡਾ. ਹਰਸ਼ ਵਰਧਨ ਨੇ ਸੂਬੇ ਤੋਂ ਵਿਸਤ੍ਰਿਤ ਜਾਣਕਾਰੀ ਮੰਗ ਲਈ ਹੈ। ਕੇਂਦਰੀ ਸਿਹਤ ਮੰਤਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ ਬੇਨਤੀ ਦੇ ਸਬੰਧ ਵਿੱਚ ਇਹ ਜਾਣਕਾਰੀ ਮੰਗੀ। ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘਨੇ ਅੱਜ ਇੱਕ ਮੀਟਿੰਗ ਦੌਰਾਨ ਡਾ. ਵਰਧਨ ਕੋਲ ਇਹ ਮੁੱਦਾ ਵੀ ਉਠਾਇਆ। ਉਨ੍ਹਾਂ ਦੱਸਿਆ ਕਿ ਕੇਂਦਰੀ ਸਿਹਤ ਅਤੇ ਵਿੱਤ ਮੰਤਰੀਆਂਨੂੰ ਭੇਜੇ ਵੱਖ-ਵੱਖ ਪੱਤਰਾਂਵਿਚ ਪੰਜਾਬ ‘ਚ ਦੂਜੇ ਏਮਜ਼ ਨੂੰ ਇਸ ਵਿਸ਼ੇਸ਼ ਮੌਕੇ ਸਮਰਪਿਤ ਕਰਨ ਲਈ ਕੇਂਦਰ ਤੋਂ ਆਗਿਆ ਦੀ ਮੰਗ ਕੀਤੀ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿੱਤ ਮੰਤਰੀ ਨੇ ਕੇਂਦਰੀ ਬਜਟ ਜਾਰੀ ਹੋਣ ਤੋਂ ਬਾਅਦ ਇਸ ਮਾਮਲੇ ‘ਤੇ ਵਿਚਾਰ ਦਾ ਭਰੋਸਾ ਦਿਵਾਇਆ ਸੀ।ઠਧਿਆਨ ਰਹੇ ਕਿ ਪਹਿਲਾ ਏਮਜ਼ ਬਠਿੰਡਾ ਵਿਖੇ ਪਹਿਲਾਂ ਹੀ ਤਿਆਰ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਦੂਜੇ ਏਮਜ਼ ਦੀ ਸਿਫਾਰਸ਼ ਲੁਧਿਆਣਾ ਜਾਂ ਜਲੰਧਰ ਲਈ ਕੀਤੀ ਹੈ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …