Breaking News
Home / ਭਾਰਤ / ਪਾਕਿ ‘ਚ ਕੁਲਭੂਸ਼ਨ ਯਾਧਵ ਦੀ ਫਾਂਸੀ ‘ਤੇ ਲੱਗੀ ਰੋਕ

ਪਾਕਿ ‘ਚ ਕੁਲਭੂਸ਼ਨ ਯਾਧਵ ਦੀ ਫਾਂਸੀ ‘ਤੇ ਲੱਗੀ ਰੋਕ

ਭਾਰਤ ਨੂੰ ਮਿਲੀ ਵੱਡੀ ਜਿੱਤ
ਹੇਗ/ਬਿਊਰੋ ਨਿਊਜ਼
ਇੰਟਰਨੈਸ਼ਨਲ ਕੋਰਟ ਆਫ ਜਸਟਿਸ ਨੇ ਭਾਰਤੀ ਨਾਗਰਿਕ ਕੁਲਭੂਸ਼ਣ ਯਾਦਵ ਮਾਮਲੇ ਵਿਚ ਭਾਰਤ ਦੇ ਪੱਖ ਵਿਚ ਫੈਸਲਾ ਸੁਣਾਇਆ ਹੈ। ਅੰਤਰਰਾਸ਼ਟਰੀ ਕਾਨੂੰਨੀ ਸਲਾਹਕਾਰ ਰੀਮਾਓਮੇਰ ਨੇ ਦੱਸਿਆ ਕਿ ਅਦਾਲਤ ਨੇ ਕੁਲਭੂਸ਼ਣ ਦੀ ਫਾਂਸੀ ‘ਤੇ ਰੋਕ ਲਗਾ ਦਿੱਤੀ ਹੈ ਅਤੇ ਪਾਕਿਸਤਾਨ ਨੂੰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ 16ਜੱਜਾਂ ਦੀ ਬੈਂਚ ਵਿਚੋਂ 15 ਜੱਜਾਂ ਨੇ ਕੁਲਭੂਸ਼ਣ ਦੇ ਪੱਖ ਵਿਚ ਫੈਸਲਾ ਦਿੱਤਾ। ਜ਼ਿਕਰਯੋਗ ਹੈ ਕਿ ਕੁਲਭੂਸ਼ਣ ਦੇ ਦੋਸਤਾਂ ਨੇ ਮੁੰਬਈ ਵਿਚ ਅੱਜ ਅਦਾਲਤ ਦੇ ਫੈਸਲੇ ਤੋਂ ਪਹਿਲਾਂ ਪੂਜਾ ਵੀ ਕੀਤੀਅਤੇ ਸਾਰਿਆਂ ਨੇ ਕੁਲਭੂਸ਼ਣ ਦੀ ਫੋਟੋ ਵਾਲੀ ਟੀਸ਼ਰਟ ਪਹਿਨੀ ਹੋਈ ਸੀ। ਭਾਰਤ ਨੇ ਮਈ 2017 ਵਿਚ ਇੰਟਰਨੈਸ਼ਨਲ ਕੋਰਟ ਆਫ ਜਸਟਿਸ ਕੋਲ ਇਹ ਮਾਮਲਾ ਉਠਾਇਆ ਸੀ। ਭਾਰਤਮੁਤਾਬਕ, ਜਾਧਵ ਨੂੰ ਇਰਾਨ ਤੋਂ ਅਗਵਾ ਕੀਤਾ ਗਿਆ ਸੀ। ਜਾਧਵ ਨੇਵੀ ਵਿਚ ਰਿਟਾਇਰ ਹੋਣ ਤੋਂ ਬਾਅਦ ਵਪਾਰ ਕਰਨ ਲਈ ਪਾਕਿਸਤਾਨ ਗਿਆ ਸੀ ਤੇ ਪਾਕਿਸਤਾਨ ਨੇ ਉਸ ਨੂੰ ਜਸੂਸਸਮਝ ਕੇ ਗ੍ਰਿਫਤਾਰ ਕਰ ਲਿਆ ਅਤੇ  ਉਸ ਨੂੰ ਫਾਂਸੀ ਦੀ ਸਜ਼ਾ ਸੁਣਾ ਦਿੱਤੀ ਸੀ।

Check Also

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਨਾਂ ’ਤੇ ਲਿਆ ਨੋਟਿਸ

ਭਾਜਪਾ ਅਤੇ ਕਾਂਗਰਸ ਦੇ ਪ੍ਰਧਾਨ ਕੋਲੋਂ 29 ਅਪ੍ਰੈਲ ਤੱਕ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : …