Breaking News
Home / ਪੰਜਾਬ / ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ‘ਚ ਭਾਰੀ ਮੀਂਹ ਦੀ ਦਿੱਤੀ ਚਿਤਾਵਨੀ

ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ‘ਚ ਭਾਰੀ ਮੀਂਹ ਦੀ ਦਿੱਤੀ ਚਿਤਾਵਨੀ

ਪਟਿਆਲਾ ਅਤੇ ਬਠਿੰਡਾ ‘ਚ ਪਹਿਲਾਂ ਹੀ ਹੜ੍ਹਾਂ ਵਰਗੀ ਸਥਿਤੀ
ਚੰਡੀਗੜ੍ਹ/ਬਿਊਰੋ ਨਿਊਜ਼
ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਰਾਜਸਥਾਨ ਤੇ ਜੰਮੂ ਕਸ਼ਮੀਰ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਹੈ।  ਮੌਸਮ ਵਿਭਾਗ ਨੇ ਦੱਸਿਆ ਕਿ ਦਿੱਲੀ-ਐਨਸੀਆਰ ਵਿੱਚ ਰੁਕ-ਰੁਕਕੇ ਮੀਂਹ ਪੈਣ ਦੀ ਸੰਭਾਵਨਾ ਹੈ। ਧਿਆਨ ਰਹੇ ਕਿ ਪਿਛਲੇ ਦਿਨ ਪਏ ਭਾਰੀ ਮੀਂਹ ਦੇ ਚੱਲਦਿਆਂ ਬਠਿੰਡਾ ਅਤੇ ਪਟਿਆਲਾ ਵਿਚ ਪਾਣੀ ਹੀ ਪਾਣੀ ਹੋ ਗਿਆ। ਪਟਿਆਲਾ ਵਿਚ ਘੱਗਰ ਦਰਿਆਨੇ ਵੀ ਲੋਕਾਂ ਦੇ ਸਾਹ ਸੂਤ ਦਿੱਤੇ ਹਨ। ਮੀਂਹ ਨੇ ਬਠਿੰਡਾ ਵਿਚ ਹੜ੍ਹਾਂ ਵਰਗੀ ਸਥਿਤੀ ਪੈਦਾ ਕੀਤੀ ਹੋਈ ਹੈ ਅਤੇ ਲੋਕਾਂ ਦੇ ਘਰਾਂ ਵਿਚ ਪਾਣੀ ਵੜ ਗਿਆ ਹੈ। ਬਠਿੰਡਾ ਦੇ ਪਿੰਡ ਭਗਵਾਨਪੁਰਾਕੋਲ ਇਕ ਨਹਿਰ ਵਿਚ ਪਾੜ ਪੈਣ ਕਰਕੇ ਕਿਸਾਨਾਂ ਦੀਆਂ ਦੀਆਂ ਫਸਲਾਂ ਦਾ ਵੀ ਕਾਫੀ ਨੁਕਸਾਨ ਹੋਇਆ ਹੈ।

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …