ਗੈਰਕਾਨੂੰਨੀ ਕਾਲੋਨੀਆਂ ਰੈਗੂਲਰ ਕਰਵਾਉਣ ਲਈ ਦੀ ਮਿਤੀ 31 ਅਕਤੂਬਰ ਤੱਕ ਵਧਾਈ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਗੈਰਕਾਨੂੰਨੀ ਕਲੋਨੀਆਂ ਵਿਚ ਰਹਿਣ ਵਾਲਿਆਂ ਨੂੰ ਕੈਪਟਨ ਸਰਕਾਰ ਨੇ ਥੋੜ੍ਹੀ ਰਾਹਤ ਦਿੱਤੀ ਹੈ। ਸਰਕਾਰ ਨੇ ਗੈਰਕਾਨੂੰਨੀ ਕਾਲੋਨੀਆਂ ਨੂੰ ਰੈਗੂਲਰ ਕਰਵਾਉਣ ਲਈ ਬਿਨੈਕਰਨ ਲਈ ਸਮਾਂ ਹੱਦ ਵਧਾ ਦਿੱਤੀ ਹੈ ਅਤੇ ਹੁਣ 31 ਅਕਤੂਬਰ ਤੱਕ ਕਲੋਨੀਆਂ ਰਜਿਸਟਰ ਕਰਨ ਲਈ ਬਿਨੈ ਕੀਤਾ ਜਾ ਸਕਦਾ ਹੈ। ਪੰਜਾਬ ਦੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰਸਿੰਘ ਸਰਕਾਰੀਆ ਨੇ ਦੱਸਿਆ ਕਿ ਉਨ੍ਹਾਂ ਨੇ ਕਲੋਨਾਈਜ਼ਰਾਂ ਦੀ ਬੇਨਤੀ ਨੂੰ ਪ੍ਰਵਾਨ ਕਰ ਲਿਆ ਹੈ। ਧਿਆਨ ਰਹੇ ਕਿ ਕੁਝ ਦਿਨ ਪਹਿਲਾਂ ਐਸੋਸੀਏਸ਼ਨ ਨੇ ਮੰਤਰੀ ਨੂੰ ਕਲੋਨੀਆਂ ਰੈਗੂਲਰਕਰਵਾਉਣ ਲਈ ਲਿਆਂਦੀ ਨੀਤੀ ਵਿੱਚ ਤਬਦੀਲੀ ਕਰਨ ਦੀ ਮੰਗ ਕੀਤੀ ਹੈ। ਦੱਸਿਆ ਗਿਆ ਕਿ ਵੱਖ-ਵੱਖ ਵਿਕਾਸ ਅਥਾਰਟੀਆਂ ਹੁਣ ਗੈਰ ਕਾਨੂੰਨੀ ਕਾਲੋਨੀਆਂ ਵਾਲਿਆਂ ਦੀ ਸੁਵਿਧਾ ਲਈਹਰ ਬੁੱਧਵਾਰ ਨੂੰ ਵਿਸ਼ੇਸ਼ ਕੈਂਪ ਲਾਉਣਗੀਆਂ। ਵਿਭਾਗ ਇਸ ਸਬੰਧੀ ਹੈਲਪਲਾਈਨ ਨੰਬਰ ਵੀ ਜਾਰੀ ਕਰੇਗਾ।
Check Also
ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੱਸਿਆ ਹਰ ਪੱਖੋਂ ਫੇਲ੍ਹ
ਸ਼੍ਰੋਮਣੀ ਅਕਾਲੀ ਦਲ ਨੂੰ ਦੱਸਿਆ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ …