ਹੁਣ 25 ਜੁਲਾਈ ਦੀ ਥਾਂ 1 ਅਗਸਤ ਤੋਂ ਆਰੰਭ ਹੋਵੇਗਾ ਨਗਰ ਕੀਰਤਨ
ਸੁਲਤਾਨਪੁਰ ਲੋਧੀ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਦੱਸਿਆ ਕਿ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ 25 ਜੁਲਾਈ ਨੂੰਸਜਾਇਆ ਜਾਣ ਵਾਲਾ ਨਗਰ ਕੀਰਤਨ ਹੁਣ 1 ਅਗਸਤ ਨੂੰ ਆਰੰਭ ਹੋਵੇਗਾ। ਇਹ ਤਬਦੀਲੀ ਮੌਸਮ ਦੇ ਮੱਦੇਨਜ਼ਰ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਨੇ ਬਰਗਾੜੀ ਵਿਖੇ ਰੋਸ ਧਰਨੇ ਵਿਚਪੁਲਿਸ ਦੀ ਕੁੱਟਮਾਰ ਕਰਕੇ ਇਕ ਅੱਖ ਗਵਾ ਲੈਣ ਵਾਲੇ ਹਰਭਜਨ ਸਿੰਘ ਵਾਸੀ ਸਮਾਣਾ ਨੂੰ ਇਕ ਲੱਖ ਰੁਪਏ ਦੇਣ ਦਾ ਵੀ ਫੈਸਲਾ ਕੀਤਾ। ਉਨ੍ਹਾਂ ਇਹ ਵੀ ਦੱਸਿਆ ਕਿ ਦਰਬਾਰ ਸਾਹਿਬਵਿਚ ਚਿੱਤਰਕਾਰੀ ਦੀ ਸੇਵਾ ਕਰਨ ਵਾਲੇ ਸਵ. ਚਿੱਤਰਕਾਰ ਸੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ।
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …