ਕੈਪਟਨ ਅਮਰਿੰਦਰ ਨੇ ਕਿਹਾ – ਇਸ ਸੰਵੇਦਨਸ਼ੀਲ ਮਾਮਲੇ ‘ਤੇ ਸੁਖਬੀਰ ਰਾਜਨੀਤੀ ਨਾ ਕਰੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਰਗਾੜੀ ਬੇਅਦਬੀ ਮਾਮਲੇ ਦਾ ਕੋਈ ਢੁੱਕਵਾਂ ਹੱਲ ਜ਼ਰੂਰ ਕੱਢੇਗੀ। ਕੈਪਟਨ ਅਮਰਿੰਦਰ ਨੇ ਅਕਾਲੀਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਅਜਿਹੇ ਸੰਵੇਦਨਸ਼ੀਲ ਮਾਮਲੇ ‘ਤੇ ਰਾਜਨੀਤੀ ਨਾ ਕਰਨ ਦੀ ਗੱਲ ਵੀ ਕਹੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਬੇਅਦਬੀ ਮਾਮਲੇ ਦੀ ਪੜਤਾਲ ਕਰਰਹੀ ਸੀਬੀਆਈ ਨੇ ਕੇਸ ਬੰਦ ਕਰਨ ਲਈ ਅਦਾਲਤ ਵਿੱਚ ਅਰਜ਼ੀ ਦੇ ਦਿੱਤੀ ਸੀ। ਇਸ ਤੋਂ ਬਾਅਦ ਅਕਾਲੀ ਦਲ ਨੇ ਵੀ ਇਸ ਕਲੋਜ਼ਰ ਰਿਪੋਰਟ ਨੂੰ ਖਾਰਜ ਕਰਨ ਦਾ ਐਲਾਨ ਕਰਦਿਆਂਆਪਣੇ ਵਕੀਲਾਂ ਦੀ ਟੀਮ ਨਾਲ ਇਸ ਰਿਪੋਰਟ ਦੀ ਅਦਾਲਤ ਵਿੱਚ ਖ਼ਿਲਾਫ਼ਤ ਕਰਨ ਦੀ ਗੱਲ ਕਹੀ ਸੀ। ਉਧਰ ਦੁਜੇ ਪਾਸੇ ਐਸਜੀਪੀਸੀ ਨੇ ਵੀ ਅੱਜ ਸੁਲਤਾਨਪੁਰ ਲੋਧੀ ਵਿਚ ਮੀਟਿੰਗਦੌਰਾਨ ਸੀਬੀਆਈ ਦੀ ਬੇਅਦਬੀ ਮਾਮਲਿਆਂ ਸਬੰਧੀ ਕਲੋਜ਼ਰ ਰਿਪੋਰਟ ਨੂੰ ਰੱਦ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਕੇਂਦਰੀਗ੍ਰਹਿ ਮੰਤਰਾਲੇ ਨਾਲ ਗੱਲਬਾਤ ਕੀਤੀ ਜਾਵੇਗੀ।
Check Also
ਕਿਸਾਨਾਂ ਨੇ ਜਲੰਧਰ ’ਚ ਅਮਰੀਕੀ ਰਾਸ਼ਟਰਪਤੀ ਖਿਲਾਫ਼ ਕੀਤਾ ਪ੍ਰਦਰਸ਼ਨ
ਰਾਜੇਵਾਲ ਬੋਲੇ : ਡਿਪੋਰਟ ਕੀਤੇ ਗਏ ਨੌਜਵਾਨ ਨੂੰ ਹੜਕੜੀ ਲਗਾਉਣਾ ਮੰਦਭਾਗਾ ਜਲੰਧਰ/ਬਿਊਰੋ ਨਿਊਜ਼ : ਅਮਰੀਕਾ …