ਨਵੀਂ ਦਿੱਲੀ : ਭਾਰਤ ਦੀ ਰਾਸ਼ਟਰੀ ਹਵਾਬਾਜ਼ੀ ਕੰਪਨੀ ਏਅਰ ਇੰਡੀਆ ਨੇ ਕੌਮਾਂਤਰੀ ਰੂਟਾਂ ‘ਤੇ ਨਵੀਆਂ ਉਡਾਣਾਂ ਦਾ ਐਲਾਨ ਕੀਤਾ ਹੈ। ਇਸ ਵਿਚ ਏਅਰ ਇੰਡੀਆ 27 ਸਤੰਬਰ ਤੋਂ ਵਿਸ਼ਵ ਸੈਨਾਨੀ ਦਿਵਸ ਮੌਕੇ ਦਿੱਲੀ ਤੋਂ ਟੋਰਾਂਟੋ ਦੀ ਸਿੱਧੀ ਉਡਾਣ ਸ਼ੁਰੂ ਕਰੇਗੀ। ਏਅਰ ਇੰਡੀਆ ਦੇ ਚੇਅਰਮੈਨ ਅਤੇ ਪ੍ਰਬੰਧਕ ਨਿਰਦੇਸ਼ਕ ਅਸ਼ਵਨੀ ਲੋਹਾਨੀ ਨੇ ਇੰਦੌਰ-ਦੁਬਈ ਦੀ ਪਹਿਲੀ ਉਡਾਣ ਦੌਰਾਨ ਦੱਸਿਆ ਕਿ ਅਸੀਂ 27 ਸਤੰਬਰ ਨੂੰ ਵਿਸ਼ਵ ਸੈਲਾਨੀ ਦਿਵਸ ਮੌਕੇ ਦਿੱਲੀ ਤੋਂ ਟੋਰਾਂਟੋ ਦੀ ਸਿੱਧੀ ਉਡਾਣ ਸ਼ੁਰੂ ਕਰ ਰਹੇ ਹਾਂ। ਏਅਰਲਾਈਨ ਨੈਰੋਬੀ, ਕੀਨੀਆ ਲਈ ਵੀ ਸਿੱਧੀ ਉਡਾਣ ਸ਼ੁਰੂ ਕਰਨ ਬਾਰੇ ਵੀ ਸੋਚ ਰਹੀ ਹੈ। ਇਹ ਉਡਾਣ ਅਕਤੂਬਰ ਵਿਚ ਕਿਸੇ ਸਮੇਂ ਵੀ ਸ਼ੁਰੂ ਹੋ ਸਕਦੀ ਹੈ। ਏਅਰ ਇੰਡੀਆ ਦਾ ਕਹਿਣਾ ਹੈ ਕਿ ਇਸ ਖੇਤਰ ਵਿਚ ਟੂਰਿਜ਼ਮ ਦੀ ਕਾਫੀ ਸੰਭਾਵਨਾ ਹੈ, ਜਿਸ ਕਾਰਨ ਉਹ ਨੈਰੋਬੀ ਲਈ ਵੀ ਉਡਾਣ ਸੇਵਾ ਸ਼ੁਰੂ ਕਰਨ ਦੀ ਤਿਆਰੀ ਕਰ ਰਹੀ ਹੈ।
Check Also
ਟਰੰਪ ਨੇ ਭਾਰਤ ‘ਤੇ ਲਾਇਆ 27 ਫੀਸਦ ਜਵਾਬੀ ਟੈਕਸ
ਡੋਨਾਲਡ ਟਰੰਪ ਨੇ 2 ਅਪ੍ਰੈਲ 2025 ਦੇ ਦਿਨ ਨੂੰ ਮੁਕਤੀ ਦਿਵਸ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ : …