ਨਵੀਂ ਦਿੱਲੀ : ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਹੁਣ ਜੀ.ਕੇ. ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਕ੍ਰਾਈਮ ਬ੍ਰਾਂਚ ਕਰੇਗੀ। ਪਟਿਆਲਾ ਹਾਊਸ ਅਦਾਲਤ ਨੇ ਪੁਲਿਸ ਕਮਿਸ਼ਨਰ ਨੂੰ ਨਿਰਦੇਸ਼ ਦਿੱਤੇ ਹਨ ਕਿ ਜੀ.ਕੇ.ਸਬੰਧੀ ਭ੍ਰਿਸ਼ਟਾਚਾਰ ਦੇ ਕੇਸ ਦੀ ਜਾਂਚ ਕ੍ਰਾਈਮ ਬ੍ਰਾਂਚ ਨੂੰ ਦਿੱਤੀ ਜਾਵੇ। ਮਨਜੀਤ ਸਿੰਘ ਜੀ.ਕੇ.ਵਿਰੁੱਧ ਦਰਜ ਐਫ ਆਈ ਆਰ ਵਿਚ ਕਈ ਹੋਰ ਧਰਾਵਾਂ ਵੀ ਜੋੜੀਆਂ ਗਈਆਂ ਹਨ। ਧਿਆਨ ਰਹੇ ਕਿ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਵਿਚ ਘਿਰੇ ਜੀ.ਕੇ. ਨੇ ਦਿੱਲੀ ਗੁਰਦੁਆਰਾ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚੋਂ ਵੀ ਉਸਦੀ ਛੁੱਟੀ ਕਰ ਦਿੱਤੀ ਗਈ ਸੀ।
Check Also
ਕਾਂਗਰਸ ਪਾਰਟੀ ਦਾ ਦੋ ਦਿਨਾ 84ਵਾਂ ਸੈਸ਼ਨ ਗੁਜਰਾਤ ਦੇ ਅਹਿਮਦਾਬਾਦ ’ਚ ਹੋਇਆ ਸ਼ੁਰੂ
ਮਲਿਕਾ ਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਕੀਤੀ ਸ਼ਮੂਲੀਅਤ ਅਹਿਮਦਾਬਾਦ/ਬਿਊਰੋ ਨਿਊਜ਼ : ਕਾਂਗਰਸ …