ਸਈਦ ‘ਤੇ ਪਾਬੰਦੀਸ਼ੁਦਾ ਸੰਗਠਨਾਂ ਲਈ ਫੰਡ ਇਕੱਠਾ ਕਰਨ ਦਾ ਆਰੋਪ
ਇਸਲਾਮਾਬਾਦ : ਪਾਕਿਸਤਾਨ ਪੁਲਿਸ ਨੇ ਮੁੰਬਈ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਨੂੰ ਗ੍ਰਿਫਤਾਰ ਕਰ ਲਿਆ। ਪਾਕਿ ਦੇ ਪੰਜਾਬ ਸੂਬੇ ਦੇ ਮੁੱਖ ਮੰਤਰੀ ਦਫਤਰ ਤੋਂ ਮਿਲੀ ਜਾਣਕਾਰੀ ਮੁਤਾਬਕ ਉਹ ਲਾਹੌਰ ਤੋਂ ਗੁੱਜਰਾਂਵਾਲਾ ਜਾ ਰਿਹਾ ਸੀ। ਹਾਫਿਜ਼ ਸਈਦ ‘ਤੇ ਪਾਬੰਦੀਸ਼ੁਦਾ ਸੰਗਠਨਾਂ ਲਈ ਫੰਡ ਇਕੱਠਾ ਕਰਨ ਦਾ ਆਰੋਪ ਹੈ। ਪਾਕਿ ਮੀਡੀਆ ਦੇ ਮੁਤਾਬਕ ਹਫਿਜ਼ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸੇ ਸਾਲ ਮਾਰਚ ਮਹੀਨੇ ਪਾਕਿ ਸਰਕਾਰ ਨੇ ਐਂਟੀ ਟੈਰੇਰਿਜ਼ਮ ਐਕਟ-1997 ਦੇ ਤਹਿਤ ਹਾਫਿਜ਼ ਦੇ ਸੰਗਠਨ ਜਮਾਤ-ਉਦ-ਦਾਵਾ ਅਤੇ ਫਲਾਹ-ਏ-ਇਨਸਾਨੀਅਤ ‘ਤੇ ਵੀ ਪਾਬੰਦੀ ਲਗਾਈ ਸੀ। ਅਮਰੀਕਾ ਨੇ ਵੀ ਸਈਦ ਨੂੰ ਖਤਰਨਾਕ ਅੱਤਵਾਦੀ ਐਲਾਨਿਆ ਹੋਇਆ ਹੈ ਅਤੇ ਉਸ ‘ਤੇ 10 ਮਿਲੀਅਨ ਅਮਰੀਕੀ ਡਾਲਰ ਦਾ ਇਨਾਮ ਵੀ ਰੱਖਿਆ ਗਿਆ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ
ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …